ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 16 ਮਾਰਚ 2019 ਤੱਕ ਲਾਗੂ ਰਹੇਗਾ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media