ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕੂਲਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲੇ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।ਇਸ ਕਰਕੇ ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 15 ਮਾਰਚ 2019 ਤੱਕ ਲਾਗੂ ਰਹੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media