ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਮਾਘੀ ਦੇ ਪਾਵਨ ਦਿਹਾੜੇ ਵੱਡੀ ਗਿਣਤੀ `ਚ ਸੰਗਤਾਂ ਨੇ ਰੁਹਾਨੀਅਤ ਦੇ ਕੇਂਦਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕੀਤਾ।ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਜੇ ਦੀਵਾਨ ਵਿੱਚ ਢਾਡੀ ਸਿੰਘਾਂ ਨੇ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰ ਇਤਹਿਾਸ ਸਰਵਣ ਕਰਵਾਇਆ।ਸੰਗਤਾਂ ਨੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਵੀ ਕੀਤੇ।ਦਿਹਾਤੀ ਇਲਾਕਿਆਂ ਗੁਰਦੁਆਰਾ ਸੰਤਸਰ ਹਵਾਈ ਅੱਡਾ ਰਾਜਾਸਾਂਸੀ, ਬੀੜ ਬਾਬਾ ਬੁੱਢਾ ਸਾਹਿਬ, ਛੇਹਰਟਾ ਸਾਹਿਬ, ਨਾਨਕਸਰ ਖੁਰਮਣੀਆਂ, ਗੁ. ਸੰਨ ਸਾਹਿਬ, ਸਤਲਾਣੀ ਸਾਹਿਬ, ਗੁਰੁਸਰ ਬਰਾੜ, ਗੁਰੁ ਕਾ ਬਾਗ, ਬਾਬਾ ਸਾਧੂ ਸਿੱਖ ਚਵਿੰਡਾ ਕਲਾਂ, ਅਜਨਾਲਾ ਰਮਦਾਸ, ਕੱਥੂਨੰਗਲ, ਭਾਈ ਸ਼ਾਲੋ ਜੀ ਮਜੀਠਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਸੰਗਰਾਂਦ `ਤੇ ਸੰਗਤਾਂ ਨੇ ਹਾਜਰੀ ਭਰਕੇ ਗੁਰੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media