ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ.
ਅੰਜ਼ਨਾ ਗੁਪਤਾ ਦੀ ਪ੍ਰਧਾਨਗੀ `ਚ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਜੀਵਨ ਬੀਮਾ ਨਿਗਮ ਵਲੋਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਬਰਾਂਚ ਮੈਨਜਰ ਐਸ.ਕੇ ਸ਼ਰਮਾ ਅਤੇ ਸਲਾਹਕਾਰ ਕਿਰਨ ਕੁਮਾਰ ਸ਼ਰਮਾ ਵਲੋਂ 2017-8 ਦੌਰਾਨ ਚੰਗੇ ਨੰਬਰਾਂ ਨਾਲ ਉਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਨੌਵੀਂ ਅਤੇ ਦੱਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ, ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਆ ਗਿਆ।
ਇਸ ਸਮੇਂ ਪਿ੍ਰੰਸੀਪਲ ਡਾ. ਅੰਜ਼ਨਾ ਗੁਪਤਾ ਨੇ ਜਿਥੇ ਸਨਮਾਨੇ ਗਏ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ, ਉਥੇ ਉਨਾਂ ਨੇ ਹੋਰਨਾਂ ਨੂੰ ਦ੍ਰਿੜ ਨਿਸਚੇ, ਮਿਹਨਤ ਤੇ ਲਗਨ ਨਾਲ ਪੜਾਈ ਕਰਕੇ ਅਗੇ ਵਧਣ ਦੀ ਪ੍ਰੇਰਣਾ ਕੀਤੀ।ਉਨਾਂ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਦੇ ਸਨਮਾਨਿਤ ਕੀਤਾ।ਇਸ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਨੇ ਮਹਿਮਾਨਾਂ ਨੂੰ ਸਕੂਲ ਕੰਪਲੈਕਸ ਵਿੱਚ ਪਹੁੰਚਣ `ਤੇ ਜੀ ਆਇਆ ਆਖਿਆ ਅਤੇ ਡਾਂਸ ਪੇਸ਼ ਕਰ ਕੇ ਸਾਰਿਆਂ ਦਾ ਮਨੋਰੰਜਨ ਕੀਤਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media