ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਵਿੰਡ ਇਲਾਕੇ ਵਿੱਚ ਥਾਣਾ ਬੀ-ਡਵੀਜ਼ਨ ਅਧੀਨ ਆਉਂਦੀ ਅਬਾਦੀ ਤੇਜ਼ ਨਗਰ ਵਾਸੀ ਫੋਟੋਗ੍ਰਾਫੀ ਦਾ ਕੰਮ ਕਰਦੇ ਤਕਰੀਬਨ 28 ਸਾਲਾ ਨੌਜਵਾਨ ਕੰਵਲਜੀਤ ਸਿੰਘ ਮਿੰਕੂ ਪੁੱਤਰ ਮਨਜੀਤ ਸਿੰਘ ਜਿਸ ਦੀ ਲੌਹੜੀ ਦੀ ਰਾਤ ਮੌਕੇ ਮਾਮੂਲੀ ਤਕਰਾਰ ਤੋਂ ਹੋਏ ਝਗੜੇ ਦੌਰਾਨ ਮੌਕੇ `ਤੇ ਹੀ ਮੌਤ ਹੋ ਗਈ ਸੀ।ਉਸ ਦਾ ਸਥਾਨਕ ਚਾਟੀਵਿੰਡ ਸਥਿਤ ਸ਼ਮਸਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿਤਾ ਗਿਆ।ਇਸ ਤੋਂ ਪਹਿਲਾਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੀ ਲਾਸ਼ ਥਾਣੇ ਸਾਹਮਣੇ ਰੱਖ ਕੇ ਪੀੜਤ ਪਰਿਵਾਰ ਅਤੇ ਇਲਾਕਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ।ਇਸ ਸਮੇਂ ਏ.ਡੀ.ਸੀ.ਪੀ ਜਗਜੀਤ ਸਿੰਘ ਵਾਲੀਆ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ `ਤੇ ਪਹੁੰਚ ਕੇ ਭਰੋਸਾ ਦਿੱਤਾ ਸੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਕੇ ਉਨਾਂ ਨੂੰ ਜਲਦ ਸਲਾਖਾਂ ਪਿੱਛੇ ਕੀਤਾ ਜਾਵੇਗਾ।ਥਾਣਾ ਬੀ-ਡਵੀਜ਼ਨ ਮੁਖੀ ਸੁਖਬੀਰ ਸਿੰਘ ਅਨੁਸਾਰ ਉਨਾਂ ਵਲੋਂ ਗੋਲਡੀ ਅਤੇ ਰਿੰਕੂ ਨਾਮੀ ਦੋ ਨੌਜਵਾਨਾਂ ਤੇ ਕੁੱਝ ਅਣਪਛਾਤਿਆਂ ਖਿਲਾਫ ਆਈ.ਪੀ.ਸੀ ਧਾਰਾ 302/506/34 ਅਧੀਨ ਕੇਸ ਦਰਜ਼ ਕਰ ਲਿਆ ਗਿਆ ਹੈ।
ਸਸਕਾਰ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ `ਚ ਪੁੱਜੇ ਇਲਾਕਾ ਵਾਸੀਆਂ, ਰਿਸ਼ਤੇਦਾਰਾਂ ਤੇ ਸਾਕ-ਸਬੰਧੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀ.ਏ ਪਰਮਜੀਤ ਸਿੰਘ, ਕਾਂਗਰਸੀ ਆਗੂ ਬਲਵਿੰਦਰ ਸਿੰਘ ਬਿੱਲਾ ਆਦਿ ਸ਼ਖਸ਼ੀਅਤਾਂ ਵੀ ਮੌਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …