ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਮਰੀਕ ਸਿੰਘ ਪਵਾਰ ਪੀ
.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਛਾਣ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਮਾਰਚ 2019 ਤੱਕ ਲਾਗੂ ਰਹੇਗਾ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media