Tuesday, May 26, 2026

ਹਰਸ਼ਾ ਛੀਨਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 20 ਜਨਵਰੀ ਨੂੰ -ਡੀ.ਸੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲੋੜਵੰਦਾਂ  ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ PUNJ1601201903ਸਹੂਲਤਾਂ ਦਾ ਲਾਭ ਦੇਣ ਲਈ ਹਰਸ਼ਾ ਛੀਨਾ ਅਜਨਾਲਾ ਵਿਖੇ 20 ਜਨਵਰੀ ਨੂੰ ਕੈਂਪ ਲਗਾਇਆ ਜਾਵੇਗਾ ਅਤੇ ਇਸ ਕੈਂਪ ਵਿੱਚ ਲੋੜਵੰਦਾਂ ਦੇ ਮੌਕੇ ਤੇ ਫਾਰਮ ਭਰ ਕੇ ਸਰਕਾਰ ਵੱਲੋਂ ਚਲਾਈਆਂ ਜਾਦੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇਗਾ।
     ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਪੈਨਸ਼ਨ, ਆਟਾ-ਦਾਲ, ਸ਼ਗਨ ਸਕੀਮ, ਵਿਧਵਾ ਪੈਨਸ਼ਨ, ਰਾਸ਼ਨ ਕਾਰਡ, ਬਿਜਲੀ ਵਿਭਾਗ ਅਤੇ ਸਿਹਤ ਵਿਭਾਗ, ਸਿਖਿਆ, ਕਿਰਤ ਵਿਭਾਗ ਨਾਲ ਸਬੰਧਤ ਵੱਖ ਵੱਖ ਭਲਾਈ ਸਕੀਮਾਂ ਦੇ ਸਟਾਲ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਟਾਲਾਂ ਵਿੱਚ ਮੌਕੇ ਤੇ ਹੀ ਫਾਰਮ ਭਰ ਕੇ ਲੋੜਵੰਦ ਲੋਕਾਂ ਨੂੰ ਲਾਭ ਪੁੱਜਦਾ ਕੀਤਾ ਜਾਵੇਗਾ।
     ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਵੀਲ ਚੇਅਰਾਂ ਵੀ ਦਿੱਤੀਆਂ ਜਾਣਗੀਆਂ ਅਤੇ ਸਿਹਤ ਵਿਭਾਗ ਵੱਲੋਂ ਮੌਕੇ ਤੇ ਹੀ ਦਿਵਆਂਗਾਂ ਦੇ ਸਰਟੀਫਿਕੇਟ ਵੀ ਬਣਾ ਕੇ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਬੈਂਕਾਂ ਵੱਲੋਂ ਵੀ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਸਟਾਲ ਵੀ ਲਗਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ।
     ਹੋਰਨਾਂ ਤੋਂ ਇਲਾਵਾ ਰਜ਼ਤ ਓਬਰਾਏ ਐਸ.ਡੀ.ਐਮ ਅਜਨਾਲਾ, ਨਰਿੰਦਰ ਸਿੰਘ ਪਨੂੰ ਜਿਲ੍ਹਾ ਸਮਾਜ ਭਲਾਈ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …

Leave a Reply