Friday, July 24, 2026

ਧੁੱਪਸੜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਲੌਂਗੋਵਾਲ ਨੇ ਕੀਤੀ ਨਿੰਦਾ

Gobind Singh Longowalਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿਖੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਿਆ ਹੈ।ਉਨ੍ਹਾਂ ਆਖਿਆ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਇਕ ਪੁਲਿਸ ਅਧਿਕਾਰੀ ਦਾ ਲੜਕਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਹੋਰ ਵੀ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।ਉਨ੍ਹਾਂ ਸਰਕਾਰ ਨੂੰ ਅਜਿਹੇ ਅਨਸਰਾਂ ’ਤੇ ਸ਼ਿਕੰਜ਼ਾ ਕੱਸ ਕੇ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਅਜਿਹੇ ਲੋਕ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਅਤੇ ਸੇਵਾ ਸੰਭਾਲ ਲਈ ਪੁਖਤਾ ਪ੍ਰਬੰਧ ਕਰਨ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply