Tuesday, November 24, 2026

ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੀਆਂ 3 ਰੋਜ਼ਾ ਖ਼ਾਲਸਾਈ ਖੇਡਾਂ ਅੱਜ 17 ਜਨਵਰੀ ਤੋਂ

SGPCਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਦੀਆਂ ਤਿੰਨ ਰੋਜ਼ਾ ਖ਼ਾਲਸਾਈ ਖੇਡਾਂ ਅੱਜ17 ਜਨਵਰੀ ਤੋਂ ਆਰੰਭ ਹੋਣਗੀਆਂ।ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਅਨੁਸਾਰ ਇਹ ਖ਼ਾਲਸਾਈ ਖੇਡਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਬਠਿੰਡਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਕੂਲਾਂ ਕਾਲਜਾਂ ਦੀਆਂ ਖ਼ਾਲਸਾਈ ਖੇਡਾਂ ਹਰ ਸਾਲ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਵਾਰ ਕਾਲਜਾਂ ਦੀਆਂ ਖੇਡਾਂ ਪਹਿਲਾਂ ਕਰਵਾਈਆਂ ਜਾ ਚੁੱਕੀਆਂ ਹਨ।ਸੈਂਪਲਾ ਨੇ ਦੱਸਿਆ ਕਿ ਸਕੂਲਾਂ ਦੀਆਂ ਖ਼ਾਲਸਾਈ ਖੇਡਾਂ 17 ਜਨਵਰੀ ਤੋਂ 19 ਜਨਵਰੀ ਤੱਕ ਤਲਵੰਡੀ ਸਾਬੋ ਵਿਖੇ ਹੋਣਗੀਆਂ, ਜਿਸ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply