ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚਲ ਰਹੇ ਖਾਲਸਾ
ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜਮੁਨਾ ਸਪੋਰਟਸ ਕੰਪਲੈਕਸ ਦਿੱਲੀ ਵਿਖੇ ਹੋਈਆਂ ਅੰਡਰ-19 ਖੇਡਾਂ ’ਚ ਹਿੱਸਾ ਲੈਂਦਿਆ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਕਾਂਸੇ ਤੇ ਚਾਂਦੀ ਦੇ ਤਮਗੇ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਰੌਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਇਸ ਮੌਕੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਲਵਰੋਜਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ਦਾ ਵਧੀਆ ਮੁਜ਼ਾਹਰਾ ਕੀਤਾ। ਉਨ੍ਹਾਂ ਕਿਹਾ ਕਿ ਕੰਪਾਉਂਡ ਈਵੈਂਟ ’ਚ ਲਵਰੋਜਪ੍ਰੀਤ ਕੌਰ ਨੇ ਕਾਂਸੇ ਦਾ ਤਮਗਾ ਹਾਸਲ ਕੀਤਾ। ਜਦ ਕਿ ਸਿਮਰਨਜੀਤ ਕੌਰ ਨੇ ਟੀਮ ਈਵੈਂਟ (ਰਿਕਰਵ) ’ਚ ਗੋਲਡ ਮੈਡਲ, 60 ਮੀਟਰ ਈਵੈਂਟ ’ਚ ਸਿਲਵਰ ਮੈਡਲ, 50 ਮੀਟਰ ਈਵੈਂਟ ’ਚ ਸਿਲਵਰ ਮੈਡਲ ਅਤੇ ਓਵਰਆਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੇ ਦੇ ਤਮਗੇ ਨਾਲ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਪ੍ਰਿੰ: ਨਾਗਪਾਲ ਨੇ ਕੋਚ ਅਤੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਜੀਵਨ ’ਚ ਹੋਰ ਅਗਾਂਹ ਵੱਧਣ ਲਈ ਉਤਸ਼ਾਹਿਤ ਕੀਤਾ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media