Friday, September 25, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਤਾਰਾਗੜ੍ਹ ਵਿਖੇ ਸੈਮੀਨਾਰ

ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ PUNJ1701201913ਹਦਾਇਤਾਂ ਅਨੁਸਾਰ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਪਿੰਡ ਤਾਰਾਗੜ੍ਹ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਲਗਭਗ 80 ਵਿਅਕਤੀਆਂ ਵਲੋਂ ਹਿੱਸਾ ਲਿਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੌਜੂਦ ਲੋਕਾਂ ਨਾਲ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।ਉਹਨਾਂ ਇਸ ਮੌਕੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ, ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ।ਸ਼੍ਰੀਮਤੀ ਹਰਪਿ੍ਰਤ ਕੋਰ ਅਤੇ ਸੁਰਜੀਵਨ ਆਦਿ ਪੈਰਾ ਲੀਗਲ ਵੰਲਟੀਅਰ ਮੋਜੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply