ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਦੀ ਹਦੂਦ `ਚ ਪੈਂਦੇ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ
ਅਟਾਰੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ `ਤੇ ਸਲਾਨਾ ਜੋੜ ਮੇਲਾ 19 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ।ਇਸ ਸਬੰਧੀ 16 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਪਿੰਡ ਸੁਲਤਾਨਵਿੰਡ ਵਿਖੇ ਹੋਈ।ਜਿਸ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ 19 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਗੁਰੁ ਘਰ ਦੇ ਉਘੇ ਰਾਗੀ, ਢਾਡੀ, ਕਵੀਸ਼ਰੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕਰਨਗੇ।ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਭਾਈ ਦਿਲਬਾਗ ਸਿੰਘ, ਕੌਂਸਲਰ ਜਰਨੈਲ਼ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਜੱਸਾ, ਭੁਪਿੰਦਰ ਸਿੰਘ ਫੌਜੀ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਸੋਨੂੰ ਮਾਹਲ, ਭਾਈ ਚਰਨਜੀਤ ਸਿੰਘ, ਸੁਖਪਾਲ ਸਿੰਘ, ਬਲਜੀਤ ਸਿੰਘ ਰਿੰਕੂ ਆਦਿ ਹਾਜ਼ਰ ਸਨ।ਗੁਰੂ ਘਰ ਦਾ ਅਤੁੱਟ ਲੰਗਰ ਵੀ ਵਰਤੇਗਾ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media