ਸਮਰਾਲਾ, 19 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਨੂੰ ਨਾਬਾਰਡ ਪ੍ਰੋਜੈਕਟ
ਅਧੀਨ ਚਾਰ ਕਮਰੇ ਅਤੇ ਇੱਕ ਕੈਮਿਸਟਰੀ ਲੈਬ ਦੀ ਉਸਾਰੀ ਵਾਸਤੇ 28.90 ਲੱਖ ਰੁਪਏ ਦੀ ਗਰਾਂਟ ਪ੍ਰਾਪਤ ਹੋਈ ਹੈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਉਕਤ ਕਮਰਿਆਂ/ਲੈਬ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੀ.ਟੀ.ਏ ਪ੍ਰਧਾਨ ਅੰਮ੍ਰਿਤਪਾਲ ਕੌਰ ਢਿੱਲੋਂ ਵਲੋਂ ਇਸ ਉਸਾਰੀ ਦਾ ਨੀਂਹ ਪੱਥਰ ਰੱਖ ਕੇ ਅੱਜ ਰਸਮੀ ਉਦਘਾਟਨ ਕੀਤਾ ਗਿਆ।ਨੀਂਹ ਪੱਥਰ ਰੱਖਣ ਦੀ ਰਸਮ ਮੌਕੇ ਮਨਜੀਤ ਕੌਰ ਢਿੱਲੋਂ ਵਾਈਸ ਪ੍ਰਧਾਨ, ਪੀ.ਟੀ.ਏ ਮੈਂਬਰ ਹਰਵਿੰਦਰ ਸਿੰਘ ਡਿੰਪਲ, ਰਾਜੀਵ ਬਸਰਾ, ਗੁਰਮੇਲ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ ਅਤੇ ਮੈਡਮ ਕੌਫੀ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media