Friday, September 25, 2026

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ ਨੂੰ

ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰਾਮਵੀਰ ਆਈ.ਏ.ਐਸ ਨੇ ਜ਼ਿਲ੍ਹਾ ਪਠਾਨਕੋਟ ਵਿਚਲੇ Votes1ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ ਦੀ ਆਮ ਜਨਤਾ ਨੂੰ ਯੋਗਤਾ ਮਿਤੀ 01.01.2019 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜੋ ਕਿ ਪਹਿਲਾਂ 19 ਜਨਵਰੀ 2019 ਨੂੰ ਕਰਵਾਈ ਜਾਣੀ ਸੀ, ਹੁਣ ਮਾਨਯੋਗ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਜੀ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਵਲੋਂ 15 ਦਿਨਾਂ ਦਾ ਹੋਰ ਵਾਧਾ ਕਰਦੇ ਹੋਏ ਇਹ ਪ੍ਰਕਾਸ਼ਨਾ 31 ਜਨਵਰੀ 2019 (ਦਿਨ ਵੀਰਵਾਰ) ਨੂੰ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ/ਵੋਟਰ 31 ਜਨਵਰੀ, 2019 ਨੂੰ ਆਪਣੇ ਵਿਧਾਨ ਸਭਾ ਚੋੋਣ ਹਲਕੇ ਨਾਲ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੀ.ਐਲ.ਓ ਪਾਸ ਜਾ ਕੇ ਆਪਣੇ ਪੋਲਿੰਗ ਸਟੇਸ਼ਨ ਨਾਲ ਸਬੰਧਤ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀ ਦੇਖ ਸਕਦੇ ਹਨ।     
 

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply