ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਇਸ ਵਾਰ ਫੇਰ
ਜੇ.ਈ.ਈ 2019 ਇਮਤਿਹਾਨ ਵਿੱਚ ਚੰਗੇ ਨੰਬਰ ਹਾਸਲ ਕਰ ਕੇ ਮੱਲਾਂ ਮਾਰੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ ਐਲਾਨੇ ਗਏ ਨਤੀਜੇ ਵਿੱਚ ਸਕੂਲ ਦੇ ਵਿਦਿਆਰਥੀ ਰਣਵੀਰ ਸਿੰਘ ਨੇ 99.74, ਸ਼ੁਭ ਕਰਮਨ ਸਿੰਘ ਨੇ 96.32, ਸ਼ਿਵਮ ਦਵੇਸਰ ਨੇ 95.8, ਮਕੰਦ ਕਪੂਰ ਨੇ 95.65, ਆਸਥਾ ਜੈਪੁਰੀਆ ਨੇ 94.65, ਸਾਹਿਲ ਭਗਤ ਨੇ 92.70 ਅਤੇ ਭਾਵਿਆ ਗੋਇਲ ਨੇ 92.46 ਅੰਕ ਹਾਸਲ ਕਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਸ੍ਰੀਮਤੀ ਗੁਪਤਾ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ `ਤੇ ਮੁਬਾਰਕਾਂ ਦਿਤੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਹਰਜਿੰਦਰ ਕੌਰ ਵੀ ਮੌਜੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media