ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਅਤੇ
ਸਮਾਨਤਾ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ ਹੁਣ ਹਰ ਮਹੀਨੇ ਦੀ 20 ਤਰੀਕ ਨੂੰ ਜਿਲ੍ਹੇ ਵਿੱਚ ਲਗਾਇਆ ਜਾਵੇਗਾ।ਇਹ ਐਲਾਨ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਹਰਸ਼ਾ ਛੀਨਾ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਜ਼ਿਲ੍ਹਾ ਪੱਧਰੀ ਕੈਂਪ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਭਲਾਈ ਯੋਜਨਾਵਾਂ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਲੋਕਾਂ ਨੂੰ ਬਿਨ੍ਹਾਂ ਖੱਜ਼ਲ-ਖੁਆਰੀ ਦੇ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ।
ਨੌਜਵਾਨ ਆਗੂ ਦਿਲਰਾਜ ਸਿੰਘ ਸਰਕਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾਉਣ ਲਈ ਅੱਗੇ ਆਉਣ।ਮਨਰੇਗਾ ਯੋਜਨਾ ਬਾਰੇ ਗੱਲ ਕਰਦਿਆਂ ਸਰਕਾਰੀਆ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਗਰੀਬ ਪੱਖੀ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਇਸ ਯੋਜਨਾ ਦਾ ਬਹੁਤ ਅਹਿਮ ਯੋਗਦਾਨ ਹੈ।
ਰਵਿੰਦਰ ਸਿੰਘ ਅਤੇ ਸਰਕਾਰੀਆ ਨੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲੱਗੇ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ।ਇਸੇ ਦੌਰਾਨ ਬਾਜਵਾ ਨੇ ਮਨਰੇਗਾ ਕਾਮਿਆਂ ਨੂੰ ਨਵੇਂ ਜਾਬ ਕਾਰਡ ਵੀ ਤਕਸੀਮ ਕੀਤੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media