Tuesday, November 24, 2026

ਗੁਰੂ ਨਾਨਕ ਸਟੇਡੀਅਮ `ਚ 26 ਜਨਵਰੀ ਸਮਾਗਮ ਦੀ ਰਿਹਰਸਲ ਦਾ ਡੀ.ਸੀ ਨੇ ਲਿਆ ਜਾਇਜ਼ਾ

PUNJ2101201915 ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਦਾ ਡਿਪਟੀ  ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਾਇਜਾ ਲਿਆ ਅਤੇ ਵੱਖ-ਵੱਖ ਅਧਿਕਾਰੀਆਂ ਨਾਲ ਗਣਤੰਤਰ ਦਿਵਸ  ਦੀਆਂ ਤਿਆਰੀਆਂ ਨੁੂੰ ਲੈ ਕੇ ਮੀਟਿੰਗ ਕੀਤੀ।
 ਡਿਪਟੀ ਕਮਿਸ਼ਨਰ ਨੇ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਵੀ ਵੇਖਿਆ।ਸੰਘਾ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨਾਂ ਨੇ ਅਧਿਕਾਰੀਆਂ ਨੂੰ ਬਾਰਿਸ਼ ਦੀ ਸੂਰਤ ਵਿੱਚ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ।ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।ਉਨ੍ਹਾਂ ਦੱਸਿਆ ਕਿ ਸਮਾਰੋਹ ਦੋਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ।ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ ਸ਼ੋਅ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। PUNJ2101201916
     ਇਸ ਮੀਟਿੰਗ ਵਿੱਚ ਗੌਰਵ ਤੁਰਾ, ਏ.ਸੀ.ਪੀ, ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ, ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੋਂ ਇਲਾਵਾ ਜਿਲੇ੍ਹ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply