ਭੀਖੀ, 23 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਅਨੁਗ੍ਰਹਿ ਸੁਸਾਇਟੀ ਵਲੋ ਸਰਕਾਰੀ ਪ੍ਰਾਇਮਰੀ ਸਕੂਲ ਲਾਲ ਸਿੰਘ ਵਿਖੇ 20 ਲੋੜਵੰਦ
ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਵੰਡੀਆਂ ਗਈਆਂ।ਸੰਸਥਾ ਦੇ ਪ੍ਰਧਾਨ ਪਾਸਟਰ ਕੁਲਵਿੰਦਰ ਭੀਖੀ ਨੇ ਦੱਸਿਆ ਕਿ ਸੰਸਥਾ ਵਲੋ ਜਿਥੇ ਧਾਰਮਿਕ ਕਾਰਜ਼ਾਂ ਨਾਲ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।ਉਥੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਵੀ ਤੱਤਪਰਤਾ ਨਾਲ ਕਾਰਜ ਕੀਤਾ ਜਾ ਰਿਹਾ ਹੈ।ਇਸ ਮੌਕੇ ਸਕੂਲ ਮੁੱਖੀ ਹਰਵਿੰਦਰ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਸੰਜੇ ਕੁਮਾਰ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media