Tuesday, November 24, 2026

ਖ਼ਾਲਸਾ ਕਾਲਜ ਵਿਖੇ ਮੁਫ਼ਤ ਸਿਲਾਈ ਕਢਾਈ ਤੇ ਕੁਕਿੰਗ ਕੋਰਸ ਦੀਆਂ ਕਲਾਸਾਂ 18 ਤੋਂ – ਪ੍ਰਿੰ: ਮਹਿਲ ਸਿੰਘ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਲਾਈਫ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ Khalsa Colleਮੁਫ਼ਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫ਼ਰਨਾਇਲ ਬਨਾਉਣ ਸਬੰਧੀ 18 ਫਰਵਰੀ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਕੋਰਸਾਂ ਲਈ ਉਮਰ ਦੀ ਕੋਈ ਸੀਮਾ ਨਹੀਂ।
    ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਸਬੰਧੀ ਜਾਰੀ ਕੀਤੇ ਆਦੇਸ਼ਾਂ ਮੁਤਾਬਿਕ ਕਾਲਜ ਵਿਖੇ ਉਕਤ ਕੋਰਸ ਦੀਆਂ ਕਲਾਸਾਂ ਫ਼ਰਵਰੀ ਮਹੀਨੇ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ’ਚ ਕੋਈ ਵੀ ਲੜਕੀ, ਘਰੇਲੂ ਔਰਤ ਸੈਂਟਰ ’ਚ ਦਾਖਲਾ ਲੈ ਕੇ ਅੱਜ ਦੇ ਮਹਿੰਗਾਈ ਦੇ ਦੌਰ ’ਚੋਂ ਹੁਨਰਮੰਦ ਕਿੱਤਾ ਮੁੱਖੀ ਕੋਰਸ ਕਰਕੇ ਆਪਣੀ ਆਮਦਨ ’ਚ ਵਾਧਾ ਕਰਕੇ ਆਪਣੇ ਘਰ ਦਾ ਗੁਜ਼ਾਰਾ ਵਧੀਆ ਤਰੀਕੇ ਨਾਲ ਕਰ ਸਕਦੀ ਹੈ।
    ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਪਹਿਲ ਦੇ ਆਧਾਰ ’ਤੇ ਸੀਟ ਮਿਲੇਗੀ।ਕੋਰਸ ਉਪਰੰਤ ਖ਼ਾਲਸਾ ਕਾਲਜ ਵਲੋਂ ਸਰਟੀਫਿਕੇਟ ਦਿੱਤਾ ਜਾਂਦਾ ਹੈ।ਇਸ ਸਬੰਧੀ ਆਪਣਾ ਨਾਮ ਦਾਖਲ (ਰਜਿਸਟਰ) ਕਰਵਾਉਣ ਲਈ ਕਾਲਜ ਦੇ ਲਾਇਬ੍ਰੇਰੀ ਸਟਾਫ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਕਾਲਜ ਵੱਲੋ ਇਹ ਪ੍ਰੋਗਰਾਮ ਸਮਾਜ ਸੇਵਾ ਦੇ ਨਜ਼ਰੀਏ ਤੋਂ ਸਕਿੱਲ ਡਿਵਲਮੈਂਟ ਪ੍ਰੋਗਰਾਮ ਤਹਿਤ ਕਰਵਾਇਆ ਜਾ ਰਿਹਾ ਹੈ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply