Wednesday, March 18, 2026

ਡੈਪੋ ਮੁਹਿੰਮ ਤਹਿਤ ਪਿੰਡ ਬੀਬੀ ਵਾਲਾ ਵਿਖੇ ਜਾਗਰੂਕਤਾ ਕੈਂਪ

PUNJ2301201919ਬਠਿੰਡਾ, 23 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਡੈਪੋ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਪਿੰਡ ਬੀਬੀ ਵਾਲਾ ਵਿਖੇ ਜਾਗਰੂਕਤਾ ਕੈਂਪ ਦਾ ਅਯੋਜਨ ਕੀਤਾ ਗਿਆ।ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਮੌਜ਼ੂਦ ਸਨ।ਵਿਸ਼ੇਸ਼ ਤੌਰ ’ਤੇ ਪਹੰੁਚੇ ਪੰਚਾਇਤ ਅਫਸਰ ਜਗਜੀਤ ਸਿੰਘ ਬੇਗਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ’ਚ ਦੱਸਿਆ ਅਤੇ ਨਵੀਂ ਪੀੜੀ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ ਮੰਗਾ ਪੰਚਾਇਤ ਸਕੱਤਰ ਵੀ ਮੌਜ਼ੂਦ ਸਨ।ਇਸ ਸਮੇਂ 11 ਮੈਂਬਰੀਂ ਕਮੇਟੀ ਦਾ ਗਠਨ ਕੀਤਾ ਗਿਆ, ਜੋ ਕਿ ਕੈਂਪਾਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰੇਗੀ, ਇਸ ਕਮੇਟੀ ’ਚ ਪਿੰਡ ਦੀ ਸਰਪੰਚ ਪਰਮਜੀਤ ਕੌਰ ਨੂੰ ਕਮੇਟੀ ਦੇ ਚੇਅਰਮੈਨ ਅਤੇ ਪੰਚ ਵੀਰਪਾਲ ਕੌਰ, ਏ.ਐਨ.ਐਮ ਰੂਪ ਕੌਰ, ਆਸ਼ਾ ਵਰਕਰ ਰਾਜਵੀਰ ਕੌਰ, ਸੈਕਟਰੀ ਗੁਰਪ੍ਰੀਤ ਸਿੰਘ, ਪਟਵਾਰੀ ਅਤਿੰਦਰਪਾਲ ਸਿੰਘ, ਜੀ.ਓ.ਜੀ ਬਲਵੀਰ ਸਿੰਘ, ਕਲੱਬ ਪ੍ਰਧਾਨ ਬੀਰਬਲ ਸਿੰਘ, ਜਸਪਾਲ ਸਿੰਘ ਅਤੇ ਡਾ. ਪਿੰ੍ਰਥੀਪਾਲ ਸਿੰਘ ਨੂੰ ਮੈਂਬਰ ਨਿਯੁੱਕਤ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕਮੇਟੀ ਵੱਖ-ਵੱਖ ਸੈਮੀਨਾਰਾਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰੇਗੀ ਅਤੇ ਜੇਕਰ ਪਿੰਡ ਦਾ ਕੋਈ ਵੀ ਨੌਜਵਾਨ ਨਸ਼ਾ ਕਰਦਾ ਹੈ ਅਤੇ ਉਹ ਨਸ਼ਾ ਛੱਡਣਾ ਚਹੁੰਦਾ ਹੈ ਤਾਂ ਉਹ ਕਮੇਟੀ ਨਾਲ ਰਾਬਤਾ ਕਾਇਮ ਕਰ ਸਕਦਾ ਹੈ ਉਹ ਉੱਚ ਅਧਿਕਾਰੀਆਂ ਤੱਕ ਪਹੰੁਚ ਕਰਕੇ ਉਸਦਾ ਨਸ਼ਾ ਛੁਡਵਾ ਸਕਣਗੇ।
 ਇਸ ਮੌਕੇ ਜੀ.ਆਰ.ਐਸ ਰਵਿੰਦਰ ਕੁਮਾਰ, ਬਲਵਿੰਦਰ ਸਿੰਘ ਖਾਲਸਾ, ਮਨਰੇਗਾ ਮੇਟ ਇਕਬਾਲ ਸਿੰਘ ਸਮੇਤ ਪੰਚਾਇਤ ਅਤੇ ਸਮੂਹ ਪਿੰਡ ਵਾਸੀ ਮੌਜ਼ੂਦ ਸਨ।
 

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply