ਬਠਿੰਡਾ, 23 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਵੋਟਰਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਬਾਰੇ ਮੁਕੰਮਲ ਜਾਣਕਾਰੀ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਪਹਿਲਾਂ ਵੋਟਰਾਂ ਨੂੰ ਜਾਗਰੂਕ ਕਰਨ ਵਾਲੇ ਜ਼ਿਲ੍ਹੇ ਦੇ ਸਮੂਹ ਬਲਾਕ ਪੱਧਰੀ ਅਫ਼ਸਰਾਂ (ਬੀ.ਐਲ.ਓਜ਼) ਨੂੰ 28 ਜਨਵਰੀ ਤੋਂ 12 ਫ਼ਰਵਰੀ 2019 ਤੱਕ ਈ.ਵੀ.ਐਮ. ਦੀ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਦਾ ਟ੍ਰੇਨਿੰਗ ਪ੍ਰੋਗਰਾਮ 28 ਜਨਵਰੀ ਤੋਂ 12 ਫ਼ਰਵਰੀ 2019 ਤੱਕ ਚਲਾਇਆ ਜਾਵੇਗਾ।ਸ਼੍ਰੀਮਤੀ ਸਾਹਨੀ ਨੇ ਚੋਣ ਪ੍ਰਕਿਰਿਆ ਲਈ ਨਿਯੁੱਕਤ ਕੀਤੇ ਸਮੂਹ ਸੁਪਰਵਾਈਜ਼ਰਾਂ ਨੂੰ ਜਾਰੀ ਪੱਤਰ ਵਿਚ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਸਮੁੱਚੇ ਬਲਾਕ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਟ੍ਰੇਨਿੰਗ ਪ੍ਰੋਗਰਾਮ ਮੁਤਾਬਿਕ ਹਾਜ਼ਰ ਹੋਣਾ ਯਕੀਨੀ ਬਣਾਉਣ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media