ਅੰਮ੍ਰਿਤਸਰ, 23 ਜਨਵਰੀ (ਪ੍ਰੀਤਮ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ
ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਕੜਾਹ ਪ੍ਰਸ਼ਾਦਿ ਵਰਤਾਉਣ ਵਾਲੇ ਪ੍ਰੇਮੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਜੱਥੇ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਤੋਂ ਇਲਾਵਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਛਹਿਬਰ ਲਾਈ।ਭਾਈ ਸਾਹਿਬ ਨੇ ਬਾਬਾ ਦੀਪ ਸਿੰਘ ਜੀ ਦਾ ਵੱਡਮੁਲਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।ਉਨਾਂ ਕਿਹਾ ਕਿ ਬਿਨਾਂ ਸੀਸ ਤੋਂ ਜੰਗ ਕਰਨਾ ਬਾਬਾ ਦੀਪ ਸਿੰਘ ਜੀ ਵਰਗਾ ਹੋਰ ਕੋਈ ਨਹੀ ਹੋ ਸਕਦਾ।ਬਿਨਾਂ ਸੀਸ ਤੋਂ ਜੰਗ ਕਰਨ ਦੀ ਸਾਰੀ ਸ਼ਕਤੀ ਬਾਣੀ ਅਤੇ ਬਾਣੇ ਦੀ ਹੈ।ਇਸ ਤਰਾਂ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਤੋਂ ਸਾਨੂੰ ਇਹ ਪ੍ਰੇਰਨਾ ਮਿਲਦੀ ਹੈ ਕਿ ਅਸੀਂ ਵੀ ਬਾਣੇ ਦੇ ਧਾਰਨੀ ਹੋਈਏ ਅਤੇ ਵੱਧ ਤੋਂ ਵੱਧ ਬਾਣੀ ਪੜੀਏ ਤੇ ਬਾਣੀ ਨੂੰ ਆਪਣੇ ਹਿਰਦੇ ਵਿੱਚ ਵਸਾਈਏ।ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੰਗਤਾਂ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media