Wednesday, May 27, 2026

ਨੌਜਵਾਨ ਜਥੇਬੰਦੀਆਂ ਵਲੋਂ 27 ਦੀ ਚੰਡੀਗੜ ਮੀਟਿੰਗ `ਚ ਸ਼ਾਮਲ ਹੋਣ ਦਾ ਐਲਾਨ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਬਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ Ranjit S Damdami Taksalਵੱਲੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਉਸ ਦੀ ਚੰਡੀਗੜ੍ਹ `ਚ 27 ਜਨਵਰੀ ਨੂੰ ਹੋ ਰਹੀ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੁਆਂ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਸਥਾਨਕ ਰੈਸਟੋਰੈਂਟ `ਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਪੱਪਲਪ੍ਰੀਤ ਸਿੰਘ ਤੇ ਗੁਰਸੇਵਕ ਸਿੰਘ ਭਾਣਾ, ਜਥਾ ਸਿਰਲਥ ਦੇ ਭਾਈ ਪਰਮਜੀਤ ਸਿੰਘ ਅਕਾਲੀ, ਜਥਾ ਹਿੰਮਤੇ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਪੰਜਾਬ ਸਿੰਘ ਸੁਲਤਾਨਵਿੰਡ ਤੇ ਭਾਈ ਭੁਪਿੰਦਰ ਸਿੰਘ ਅਤੇ ਹੋਰ ਜਥੇਬੰਦੀਆਂ ਤੇ ਸੰਸਥਾਵਾਂ ਦੇ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 38 ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਥਕ ਮੁਦਿਆਂ ਨੂੰ ਵਿਚਾਰਨ ਲਈ ਹੋ ਰਹੀ ਮੀਟਿੰਗ ਵਿੱਚ ਉਹ ਵੀ ਸਾਥੀਆਂ ਸਮੇਤ ਸ਼ਮੂਲੀਅਤ ਕਰਨਗੇ।ਉਕਤ ਆਗੂਆਂ ਨੇ ਕਿਹਾ ਕਿ ਜਥੇਦਾਰ ਹਵਾਰਾ ਤੋਂ ਬਿਨਾਂ ਤਿੰਨ ਮੁਤਵਾਜ਼ੀ ਜਥੇਦਾਰ ਪਿੱਛਲੇ ਸਮੇਂ ਪੰਥ ਦੀਆਂ ਭਾਵਨਾਵਾਂ `ਤੇ ਖਰੇ ਨਹੀਂ ਉਤਰ ਸਕੇ।ਇਸ ਲਈ ਆਸ ਹੈ ਕਿ ਬਰਗਾੜੀ ਮੋਰਚਾ ਵਾਪਸ ਲੈਣ ਨਾਲ ਸਿੱਖ ਹਲਕਿਆਂ `ਚ ਫੈਲ਼ੀ ਨਿਰਾਸ਼ਾ ਇਸ ਮੀਟਿੰਗ ਤੋਂ ਬਾਅਦ ਖਤਮ ਹੋਵੇਗੀ।
 

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply