ਅੰਮ੍ਰਿਤਸਰ, 3 ਸਤੰਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਵਿਦਿਆਰਥਣ ਮੋਨਿਕਾ ਪਠਾਨੀਆ ਨੇ ਐੱਮ. ਐਡ ਦੀ ਪ੍ਰੀਖਿਆ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋ ਨੇ ਇਸ ਮੌਕੇ ਉਕਤ ਵਿਦਿਆਰਥਣ ਨੂੰ ਵਧਾਈ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦਿਆਰਥਣ ਮੋਨਿਕਾ ਨੇ 700 ਤੋਂ 592 ਨੰਬਰ ਲੈ ਕੇ ਉਪਰੋਕਤ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ 34 ਹੋਰ ਵਿਦਿਆਰਥਣਾਂ ਨੇ ਪ੍ਰੀਖਿਆ ਵਿੱਚ ਭਾਗ ਲਿਆ ਸੀ, ਜਿਸ ਵਿੱਚੋਂ 4 ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ ਜਿਆਦਾ ਅੰਕ ਹਾਸਲ ਕੀਤੇ ਹਨ ਅਤੇ 20 ਹੋਰਨਾਂ ਵਿਦਿਆਰਥਣਾਂ ਨੇ ਡਿਸਟਿਕੇਸ਼ਨ ਪ੍ਰਾਪਤ ਕੀਤੀ। ਡਾ. ਢਿੱਲੋਂ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ‘ਤੇ ਵਧਾਈ ਦਿੰਦਿਆ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਨ੍ਹਾਂ ਤੋਂ ਇਲਾਵਾ ਬਾਕੀ ਸਾਰੀਆਂ ਵਿਦਿਆਰਥਣਾਂ ਨੇ ਪਹਿਲਾ ਦਰਜਾ ਪ੍ਰਾਪਤ ਕੀਤਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …