ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ 2019 ਦੇ ਸਬੰਧ
ਵਿਚ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ‘ਤੇ ਕਾਲ ਸੈਂਟਰ 1950 ਸਥਾਪਿਤ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਜਨਤਾ ਚੋਣਾਂ ਦੇ ਸਬੰਧ ਵਿਚ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਬਿਨਾਂ ਪੈਸੇ ਖਰਚ ਕੀਤੇ ਇਸ ਕਾਲ ਸੈਂਟਰ ‘ਤੇ ਦਰਜ ਕਰਵਾ ਸਕਦੇ ਹਨ।ਉਹਨਾਂ ਦੱਸਿਆ ਕਿ ਕਾਲ ਸੈਂਟਰ ਜ਼ਿਲ੍ਹਾ ਚੋਣ ਦਫਤਰ ਵਿਖੇ ਸਥਾਪਤ ਕੀਤਾ ਗਿਆ ਹੈ। ਇਹ ਕਾਲ ਸੈਂਟਰ ਆਮ ਜਨਤਾ ਪਾਸੋਂ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਚੋਣ ਜਾਂ ਵੋਟਰ ਸੂਚੀ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ, ਸ਼ਿਕਾਇਤਾਂ ਅਤੇ ਸੁਝਾਅ ਪ੍ਰਾਪਤ ਕਰਨਗੇ ਅਤੇ ਉਹਨਾਂ ਦੇ ਨਿਪਟਾਰੇ ਸਬੰਧੀ ਲੋੜੀਂਦੀ ਕਾਰਵਾਈ ਕਰਨਗੇ ।
ਅਗਰਵਾਲ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਜਾਂ ਵੋਟਰ ਜਿਲ੍ਹਾ ਅੰਮਿ੍ਰਤਸਰ ਦੀ ਹੱਦ ਤੋਂ ਬਾਹਰੋਂ ਉਕਤ ਟੋਲ ਫ੍ਰੀ ਨੰਬਰ ਤੇ ਸੰਪਰਕ ਕਰੇਗਾ ਤਾਂ ਉਸ ਨੂੰ ਜਿਲ੍ਹਾ ਅੰਮ੍ਰਿਤਸਰ ਦਾ ਐਸ.ਟੀ.ਡੀ ਕੋਡ 0183 ਲਗਾਉਣਾ ਹੋਵੇਗਾ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media