ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰੀ ਕੰਨਿਆ ਐਲੀ: ਸਕੂਲ ਮਾਹਣਾ ਸਿੰਘ ਰੋਡ ਦਾ ਸਲਾਨਾ ਸਮਾਗਮ
ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਸਿੱਖਿਆ ਵਿਭਾਗ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਲਵਿੰਦਰ ਸਿੰਘ ਸਮਰਾ, ਬਲਾਕ ਸਿੱਖਿਆ ਅਫਸਰ ਅੰਮ੍ਰਿਤਸਰ-1 ਸ੍ਰੀਮਤੀ ਬਲਵਿੰਦਰ ਕੌਰ, ਜਿਲ੍ਹਾ ਕੋਆਰਡੀਨੇਟਰ ਸ੍ਰੀਮਤੀ ਮਨਪ੍ਰੀਤ ਕੌਰ, ਪ੍ਰਿੰਸੀਪਲ ਜਤਿੰਦਰਪਾਲ ਸਿੱਧੂ ਅਤੇ `ਪੜੋ ਪੰਜਾਬ, ਪੜਾਓ ਪੰਜਾਬ` ਟੀਮ ਦੇ ਮੈਂਬਰ ਵਿਸ਼ੇਸ਼ ਤੌਰ `ਤੇ ਪਹੁੰਚੇ।ਵਾਰਡ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ, ਡਾ. ਸਿ਼ਆਮ ਸੁੰਦਰ ਦੀਪਤੀ, ਅੰਮ੍ਰਿਤਸਰ ਵਿਕਾਸ ਮੰਚ ਤੋਂ ਦਲਜੀਤ ਸਿੰਘ ਕੋਹਲੀ ਤੇ ਮਨਜੀਤ ਸਿੰਘ ਸੈਣੀ, ਹੋਟਲ ਕਾਰੋਬਾਰੀ ਮਨਮੀਤ ਨਰੂਲਾ ਅਤੇ ਸਕੂਲ ਪ੍ਰਬੰਧਕੀ ਕਮੇਟੀ ਮੈਂਬਰ ਤੇ ਵਿਦਿਆਰਥੀਆਂ ਦੇ ਮਾਪੇ ਸ਼ਾਮਿਲ ਹੋਏ।
ਸਭਿਆਚਾਰਕ ਪ੍ਰੋਗਰਾਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਗੀਤ ਸੰਗੀਤ, ਗਿੱਧਾ ਭੰਗੜਾ, ਬੋਲੀਆਂ ਤੇ ਲੋਕ ਗੀਤ ਆਦਿ ਵੰਨਗੀਆਂ ਤੋਂ ਇਲਾਵਾ ਬੱਚਿਆਂ ਨੇ ਸਮਾਜਿਕ ਮੁੱਦਿਆਂ `ਤੇ ਕਵਿਤਾਵਾਂ ਪੜੀਆਂ।ਸਕੂਲ ਮੁੱਖ ਅਧਿਆਪਕਾ ਸ੍ਰੀਮਤੀ ਪਰੀਮਲਜੀਤ ਕੌਰ ਨੇ ਸਾਲ 2018-19 ਦੌਰਾਨ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਸਕੁਲ਼ ਵਿੱਚ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਪੜ੍ਹਾਇਆ ਜਾਂਦਾ ਹੈ।ਡਾ. ਦੀਪਤੀ ਅਤੇ ਇੰਜੀ: ਦਲਜੀਤ ਸਿੰਘ ਕੋਹਲੀ ਨੇ ਵਿਦਿਆਰਥੀਆਂ ਨੂੰ ਸਿਹਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਪ੍ਰੇਰਿਤ ਕੀਤਾ।ਪ੍ਰਿੰਸੀਪਲ ਜਤਿੰਦਰਪਾਲ ਸਿੰਘ ਸਿੱਧੂ ਅਤੇ ਜਿਲ੍ਹਾ ਕੋਆਰਡੀਨੇਟਰ ਸ੍ਰੀਮਤੀ ਮਨਪ੍ਰ੍ਰੀਤ ਕੌਰ ਨੇ ਸਕੂਲ ਦੇ ਮਿਹਨਤੀ ਸਟਾਫ ਅਤੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸਰਾਹਨਾ ਕੀਤੀ ।
ਜਿਲ੍ਹਾ ਸਿੱਖਿਆ ਅਫਸਰ ਨੇ ਬੱਚਿਆਂ ਵਲੋਂ ਤਿਆਰ ਕੀਤਾ ਗਿਆ ਸਕੂਲ ਮੈਗਜ਼ੀਨ ਰਲੀਜ਼ ਕੀਤਾ।ਸਕੂਲ ਪ੍ਰਬੰਧਕਾਂ ਵੱਲੋਂ ਜਿਲ੍ਹਾ ਸਿੱਖਿਆ ਅਫਸਰ ਤੇ ਹੋਰ ਮਹਿਮਾਨਾਂ ਨੂੰ ਹਰਿਆਲੀ ਦੇ ਪ੍ਰਤੀਕ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media