ਚੰਡੀਗੜ, 25 ਜਨਵਰੀ (ਪੰਜਾਬ ਪੋਸਟ ਬਿਊਰੌ) – ਕੌਮੀ ਸਕੂਲ ਖੇਡਾਂ ਅੰਡਰ-17 ਵਿੱਚ ਹੈਂਡਬਾਲ ਮੁਕਾਬਲਿਆਂ ਵਿੱਚ ਤੀਜੇ ਸਥਾਨ `ਤੇ ਰਹਿਣ ਵਾਲੀ ਪੰਜਾਬ
ਸਕੂਲ ਸਿੱਖਿਆ ਬੋਰਡ ਦੀ ਟੀਮ ਨੇ ਅੱਜ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ।ਸਿੱਖਿਆ ਮੰਤਰੀ ਨੇ ਜੇਤੂ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਦੇ ਵਿਦਿਆਰਥੀ ਕੌਮੀ ਪੱਧਰ `ਤੇ ਹੋਣ ਵਾਲੀਆਂ ਖੇਡਾਂ ਵਿੱਚ ਮੱਲਾਂ ਮਾਰਨਗੇ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨਗੇ।ਉਨਾਂ ਕਿਹਾ ਕਿ ਰਾਜ ਦੇ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਰਾਜ ਸਰਕਾਰ ਵੱਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਵਧੀਆ ਖਿਡਾਰੀ ਪੈਦਾ ਕੀਤੇ ਜਾ ਸਕਣ।ਇਸ ਮੌਕੇ ਟੀਮ ਦੇ ਕੋਚ ਰਮਨਦੀਪ ਸਿੰਘ, ਕੋਚ ਹਰਜਿੰਦਰ ਸਿੰਘ, ਕੋਚ ਕੁਲਵਿੰਦਰ ਸਿੰਘ ਅਤੇ ਟੀਮ ਕਪਤਾਨ ਮੋਨੂੰ ਸਮੇਤ ਸਮੂਹ ਟੀਮ ਮੈਂਬਰ ਹਾਜ਼ਰ ਸਨ। ਦੱਸਣਯੋਗ ਹੈ ਕਿ 64ਵੀਆਂ ਕੌਮੀ ਸਕੂਲ ਖੇਡਾਂ ਤਿਲੰਗਾਨਾ ਰਾਜ ਦੇ ਸਿੱਧੀਪੇਟ ਜ਼ਿਲੇ ਵਿੱਚ 12 ਤੋਂ 16 ਜਨਵਰੀ 2019 ਤੱਕ ਹੋਈਆਂ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media