Saturday, June 27, 2026

ਆਪਣੀ ਵੋਟ ਦੇ ਅਧਿਕਾਰ ਦਾ ਮਹੱਤਵ ਸਮਝਣ ਵੋਟਰ – ਚੋਣ ਅਧਿਕਾਰੀ

1950 ਨੰਬਰ ਡਾਇਲ ਕਰਕੇ ਲੈ ਸਕਦੇ ਹੋ ਵੋਟ ਸਬੰਧੀ ਮਦਦ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – 9ਵਾਂ ਕੌਮੀ ਵੋਟਰ ਦਿਵਸ ਅੱਜ ਜਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨੌਜਵਾਨਾਂ, ਦਿਵਿਆਂਗ ਵੋਟਰਾਂ PUNJ2601201904ਤੇ ਆਮ ਲੋਕਾਂ ਨੂੰ ਵੋਟ ਦੀ ਮਹੱਤਤਾ ਦਰਸਾਉਣ ਦੇ ਮਨੋਰਥ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵੋਟ ਬਨਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ ਵਰਤੋਂ ਕਰਨ ਲਈ ਪ੍ਰੇਰਿਆ।ਜਿਲ੍ਹਾ ਪੱਧਰ ਦਾ ਸਮਾਗਮ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਕਰਵਾਇਆ ਗਿਆ।ਮੁੱਖ ਮਹਿਮਾਨ ਵੱਜੋਂ ਪੁੱਜੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਆਖਿਆ ਕਿ ਹਰੇਕ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਬਰਾਬਰ ਭਾਗੀਦਾਰੀ ਹੈ ਅਤੇ ਹਰ ਇਕ ਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ।
        ਸੰਘਾ ਨੇ ਦੱਸਿਆ ਕਿ ਕੋਈ ਵੀ ਵੋਟਰ ਵੋਟ ਬਨਾਉਣ ਜਾਂ ਵੋਟ ਵਿਚ ਸੋਧ ਕਰਵਾਉਣ ਲਈ ਆਪਣੇ ਫੋਨ ਨੰਬਰ ਤੋਂ 1950 ਨੰਬਰ ਡਾਇਲ ਕਰਕੇ ਮਦਦ ਲੈ ਸਕਦਾ ਹੈ।ਉਨਾਂ ਸਾਰੇ ਨੌਜਵਾਨਾਂ ਨੂੰ ਵੋਟ ਅਧਿਕਾਰ ਦੀ ਵਰਤੋਂ ਕਰਨ ਅਤੇ ਇਸ ਅਧਿਕਾਰ ਬਾਰੇ ਦੂਸਰਿਆਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ।ਦਵਿੰਦਰ ਸਿੰਘ ਨੇ ਇਸ ਮੌਕੇ ਦਿਵਿਆਂਗ ਵੋਟਰਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣੂੰ ਕਰਵਾਉਂਦੇ ਇਨਾਂ ਲੋਕਾਂ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਆ।
ਵੋਟਰ ਜਾਗਰੂਕਤਾ ਗਤੀਵਿਧੀਆਂ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਭ ਤੋਂ ਵਧੀਆ ਈ.ਆਰ.ਓ ਦਾ ਸਨਮਾਨ ਤਜਿੰਦਰਪਾਲ ਸਿੰਘ ਸੰਧੂ ਪੀ.ਸੀ.ਐਸ ਅਤੇ ਵਧੀਆ ਬੀ.ਐਲ.ਓ ਦਾ ਪੁਰਸ਼ਕਾਰ ਸ੍ਰੀਮਤੀ ਮੋਨਿਕਾ ਨੂੰ ਮਿਲਿਆ।ਇਸ ਮੌਕੇ ਜਿਲ੍ਹੇ ਭਰ ਵਿਚ ਵੋਟ ਦੀ ਮਹੱਤਤਾ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਭਾਸ਼ਣ, ਲੇਖ, ਸਲੋਗਨ, ਚਿਤਰਕਾਰੀ ਅਤੇ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਵੀ ਪੁਰਸ਼ਕਾਰ ਦਿੱਤੇ ਗਏ।ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਅਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵੋਟਰ ਜਾਗਰੂਕਤਾ ਲਈ ਸਕਿੱਟਾਂ ਦੀ ਬਾਖੂਬੀ ਪੇਸ਼ਕਾਰੀ ਕੀਤੀ ਗਈ।ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਯੂਥ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਕਾਲਜ ਵਿਚ ਕਰਵਾਈਆਂ ਗਈਆਂ ਸਰਮਗਰਮੀਆਂ ਲਈ ਜਿਲ੍ਹਾ ਚੋਣ ਅਧਿਕਾਰੀ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵੀਪ ਦੇ ਨੋਡਲ ਅਧਿਕਾਰੀ ਸ੍ਰੀਮਤੀ ਅਲਕਾ ਕਾਲੀਆ, ਸਮਾਜਿਕ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂੰ, ਰੇਨੂੰ ਭੰਡਾਰੀ, ਚੋਣ ਤਹਿਸੀਲਦਾਰ ਰਜਿੰਦਰ ਸਿੰਘ, ਸੌਰਵ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply