Thursday, August 27, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ- ਵਿਭਾਗੀ ਕੁਇਜ਼ ਮੁਕਾਬਲੇ ਹੋਏ

ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਆਗਮਨ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ PUNJ2601201907ਨਾਲ ਮਿਲ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਅਨੇਕਾਂ ਪ੍ਰੋਗਰਾਮ ਉਲੀਕੇ ਗਏ ਹਨ। ਜਿੰਨਾਂ ਵਿਚ ਸਮੇਂ ਸਮੇਂ ਯੂਨੀਵਰਸਿਟੀ ਵਿਚ ਜਾਂ ਯੂਨੀਵਰਸਿਟੀ  ਦੇ ਅਧੀਨ ਆਉਂਦੇ ਕਾਲਜਾਂ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣੇ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੁਰੂ ਗ੍ਰੰਥ ਸਾਹਿਬ ਬਿਲਡਿੰਗ ਦੇ ਆਡੀਟੋਰੀਅਮ ਵਿਚ ਪਹਿਲਾਂ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੀਵਨ ਉਦਾਸੀਆਂ ਤੇ ਉਪਦੇਸ਼ਾਂ ਨੂੰ ਸਮਰਪਿਤ ‘ਕੁਵਿਜ਼’ ਮੁਕਾਬਲਾ ਕਰਾਇਆ ਗਿਆ।
ਇਸ ਸਮਾਗਮ ਵਿਚ ਮੰਚ ਸੰਚਾਲਨ ਦੀ ਭੂਮਿਕਾ ਡਾ. ਅਮਰ ਸਿੰਘ ਦੁਆਰਾ ਨਿਭਾਈ ਗਈ। ਇਸ ਮੁਕਾਬਲੇ ਵਿਚ ਯੂਨੀਵਰਸਿਟੀ ਦੇ ਕੁੱਲ 18 ਵਿਭਾਗਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਜਿੰਨਾਂ ਵਿਚੋਂ ਚਾਰ ਟੀਮਾਂ ਅਗਲੇ ਮੁਕਾਬਲੇ ਲਈ ਚੁਣੀਆਂ ਗਈਆਂ ਤੇ ਉਨ੍ਹਾਂ ਚਾਰ ਟੀਮਾਂ ਨੂੰ ਪੰਜ-ਪੰਜ ਸਵਾਲਾਂ ਦੇ ਰਾਊਂਡ ਖਿਡਾਏ ਗਏ।ਇਹਨਾਂ ਟੀਮਾਂ ਵਿਚ ਕ੍ਰਮਵਾਰ ਗੁਰੂ ਨਾਨਕ ਅਧਿਐਨ ਵਿਭਾਗ ਪਹਿਲੇ, ਯੂਨੀਵਰਸਿਟੀ ਬਿਜ਼ਨਸ ਸਕੂਲ ਦੂਸਰੇ, ਆਰਕੀਟੈਕਚਰ ਵਿਭਾਗ ਤੀਸਰੇ ਅਤੇ ਹਿੰਦੀ ਵਿਭਾਗ ਚੌਥੇ ਸਥਾਨ ਉੱਪਰ ਰਹੀਆਂ।
ਇਸ ਮੁਕਾਬਲੇ ਵਿਚ ਸਵਾਲ ਪੁੱਛਣ ਅਤੇ ਜੱਜਾਂ ਦੀ ਭੁਮਿਕਾ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਕੁਲਦੀਪ ਸਿੰਘ, ਡਾ. ਸੁਖਪਾਲ ਸਿੰਘ ਦੁਆਰਾ ਨਿਭਾਈ ਗਈ।ਇਨਾਮਾਂ ਦੀ ਵੰਡ ਡੀਨ ਅਕਾਦਮਿਕ ਮਾਮਲੇ ਕਮਲਜੀਤ ਸਿੰਘ ਦੁਆਰਾ ਕੀਤੀ ਗਈ।ਅਖੀਰ ਵਿਚ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਡਾਇਰੈਕਟਰ ਅਤੇ ਗੁਰੂ ਨਾਨਕ ਅਧਿਐਨ ਵਿਭਾਗ ਦੇ ਮੁਖੀ ਡਾ. ਅਮਰਜੀਤ ਸਿੰਘ ਨੇ ਪੰਜਾਬ ਸਰਕਾਰ, ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਆਏ ਹੋਏ ਸਾਰੇ ਪ੍ਰਤੀਯੋਗੀਆਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply