ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਮੰਚ ਦੇ ਸਾਬਕਾ ਮੀਤ ਪ੍ਰਧਾਨ ਹਰੀ ਸਿੰਘ ਅਮਰ ਦੇ ਅਕਾਲ
ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਪ੍ਰੋਫ਼ੈਸਰ ਮੋਹਨ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਬਤੌਰ ਮੀਤ ਪ੍ਰਧਾਨ ਉਨ੍ਹਾਂ ਦੀਆਂ ਮੰਚ ਤੇ ਸ਼ਹਿਰ ਦੀ ਬਿਹਤਰੀ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
ਹਰੀ ਸਿੰਘ ਅਮਰ ਨਮਿਤ ਰੱਖੇ ਅਖੰਡ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ 27 ਜਨਵਰੀ ਦਿਨ ਐਤਵਾਰ ਨੂੰ ਪਵੇਗਾ।ਉਪਰੰਤ ਅੰਤਿਮ ਅਰਦਾਸ ਦੁਪਹਿਰ 1.00 ਤੋਂ 2.00 ਵਜੇ ਤੀਕ ਗੁਰਦੁਆਰਾ ਬੀਬੀ ਮਾਤਾ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਹੋਏਗੀ।ਗੁਰਬਾਣੀ ਦੇ ਮਨੋਹਰ ਕੀਰਤਨ ਉਪਰੰਤ ਉਨ੍ਹਾਂ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।ਸਮੂਹ ਮੈਂਬਰਾਂ ਨੂੰ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media