Wednesday, August 26, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ PUNJ2601201912ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੇ ਸਬੰਧ ’ਚ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਲਵਾਉਂਦਿਆ ਵਿਦਿਆਰਥੀਆਂ ਨੂੰ ਸਾਲ 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮ ਸਬੰਧੀ ਕਾਲਜ ਮੈਨੇਜ਼ਮੈਂਟ ਅਤੇ ਕੇਂਦਰ ਤੇ ਸੂਬਾ ਸਰਕਾਰ ਵਲੋਂ ਉਲੀਕੇ ਪ੍ਰੋਗਰਾਮਾਂ ਸਬੰਧੀ ਜਾਣੂ ਕਰਵਾਇਆ ਗਿਆ।
ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਉਨ੍ਹਾਂ ਨੂੰ ਧਾਰਮਿਕ ਖੇਤਰ ’ਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਹਮੇਸ਼ਾਂ ਬੇਇਨਸਾਫ਼ੀ ਦੇ ਖਿਲਾਫ਼ ਖੜੇ੍ਹ ਸਨ ਅਤੇ ਉਨ੍ਹਾਂ ਪਿਆਰ, ਬਰਾਬਰੀ, ਭਾਈਚਾਰਾ ਅਤੇ ਸਦਭਾਵਨਾ ’ਤੇ ਅਧਾਰਿਤ ਸਿੱਖਿਆਵਾਂ ਦੁਨਿਆਵੀ ਲੋਕਾਂ ਲਈ ਰਾਹ ਦਸੇਰਾ ਹਨ।ਇਸ ਧਾਰਮਿਕ ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਤੇ ਸਾਥੀਆਂ ਵਲੋਂ ਵੱਲੋਂ ਗੁਰੂ ਜੱਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।
ਕਾਲਜ ਪਿ੍ਰੰਸੀਪਲ ਡਾ. ਨੀਲਮ ਹੰਸ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮੂਹ ਵਿਦਿਅਕ ਅਦਾਰਿਆਂ ’ਚ ਸਮੇਂ=ਸਮੇਂ ’ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।ਸਰਦਾਰਨੀ ਯਸ਼ਪ੍ਰੀਤ ਕੌਰ ਲੈਕਚਰਾਰ ਨਰਸਿੰਗ ਕਾਲਜ ਨੇ ਸੰਖੇਪ ’ਚ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਵਿਦਿਆਰਥੀਆਂ ਨੂੰ ਦੱਸਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply