Friday, September 11, 2026

ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਸ. ਦਲੀਪ ਸਿੰਘ ‘ਦੀਪ’ ਦੇ ਅਕਾਲ ਚਲਾਣੇ ਤੇ ਡੁੰਗੇ ਦੁਖ ਦਾ ਇਜ਼ਹਾਰ

ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ) – ਸ. ਦਲੀਪ ਸਿੰਘ ‘ਦੀਪ’ ਸੰਗੀਤ ਅਧਿਆਪਕ ਦੇ ਪਿਛਲੇ ਦਿਨੀ ਅਕਾਲ ਚਲਾਣਾ ਕਰ ਜਾਣ ਤੇ ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਅਤੇ ਸ. ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਹ 92 ਵਰਿਆਂ ਦੇ ਸਨ।ਉਹਨਾਂ ਦੀ ਯਾਦ ਵਿਵਿੱਚ ਰਖੇ ਜਾ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ 7 ਸਤੰਬਰ ਨੂੰ ਦੁਪਹਿਰ 1.00 ਤੋਂ 2.00 ਵਜੇ ਤੀਕ ਅਰਦਾਸ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਵਿਖੇ ਹੋਵੇਗਾ।
ਇਥੋਂ ਜਾਰੀ ਪ੍ਰੈਸ ਨੋਟ ਵਿੱਚ ੳਕਤ ਅਧਿਕਾਰੀਆਂ ਨੇ ਕਿਹਾ ਕਿ ਸ. ਦਲੀਪ ਸਿੰਘ ‘ਦੀਪ’ ਉੱਘੇ ਸੰਗੀਤਕਾਰ ਅਤੇ ਲੇਖਕ ਵੀ ਸਨ। ਉਹ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿੱਚ ਬਤੌਰ ਸੰਗੀਤ ਅਧਿਆਪਕ ਰਹੇ।ਉਨ੍ਹਾਂ ਆਪਣੀ ਸਰਵਿਸ ਦੌਰਾਨ ਅਨੇਕਾਂ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਵਿੱਦਿਆ ਰਾਹੀਂ ਗੁਰਬਾਣੀ ਨਾਲ ਜੋੜਿਆ।ਉਨ੍ਹਾਂ ਆਪਣੇ ਕਾਰਜ ਕਾਲ ਵਿੱਚ ਸਕੂਲ ਵਾਸਤੇ ਵਡਮੁੱਲੀਆਂ ਪ੍ਰਾਪਤੀਆਂ ਕੀਤੀਆਂ।ਉਨ੍ਹਾਂ ਕਿਹਾ ਕਿ ਸ. ਦਲੀਪ ਸਿੰਘ ‘ਦੀਪ’ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ, ਸਾਕ ਸੰਬਧੀ ਤੇ ਸੰਗੀਤ ਪ੍ਰੇਮੀਆਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply