ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ ਜਿਸ ਦਾ ਭੋਗ 27 ਜਨਵਰੀ ਨੂੰ ਪਵੇਗਾ।ਅੱਜ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੁਪਹਿਰ 12 ਵਜੇ ਆਰੰਭ ਹੋ ਕੇ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਇਆ।ਇਸ ਤੋਂ ਇਲਾਵਾ 27 ਜਨਵਰੀ ਨੂੰ ਸਵੇਰੇ 9.00 ਵਜੇ ਅੰਮ੍ਰਿਤ ਸੰਚਾਰ ਹੋਵੇਗਾ।ਉਨ੍ਹਾਂ ਦੱਸਿਆ ਕਿ 27 ਜਨਵਰੀ ਨੂੰ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ।27 ਜਨਵਰੀ ਨੂੰ ਖ਼ੂਨ ਦਾਨ ਕੈਂਪ ਦਾ ਵੀ ਲਗਾਇਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media