Tuesday, June 23, 2026

ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ – ਲੌਂਗੋਵਾਲ

Gobind Singh Longowalਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਦੀ ਸਿੱਖ ਨਸਲਕੁਸ਼ੀ ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਅਣਮਨੁੱਖੀ ਕਹਿਰ ਦੱਸਿਆ।ਉਨ੍ਹਾਂ ਆਖਿਆ ਕਿ ਸਿੱਖ ਕੌਮ ਨੇ ਹਮੇਸ਼ਾ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦੇ ਕੇ ਮਿਸਾਲੀ ਇਤਿਹਾਸ ਸਿਰਜਿਆ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਜੂਨ ਅਤੇ ਨਵੰਬਰ 84 ਦੌਰਾਨ ਸਿੱਖਾਂ ਨੂੰ ਖਤਮ ਕਰਨ ਲਈ ਕੇਂਦਰੀ ਹਕੂਮਤ ਨੇ ਸਾਰੇ ਹੱਦਾਂ ਬੰਨੇ ਟੱਪ ਦਿੱਤੇ।
    ਸ਼੍ਰੋਮਣੀ ਕਮੇਟੀ ਵਲੋਂ 1984 ਸਿੱਖ ਕਤਲੇਆਮ ਦੇ ਗਵਾਹਾਂ ਤੇ ਵਕੀਲਾਂ ਦੇ ਸਨਮਾਨ ਸਮਾਗਮ ਦੌਰਾਨ ਬੋਲਦਿਆਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਭਾਈ ਲੌਂਗੋਵਾਲ ਨੇ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਲਈ ਗਵਾਹਾਂ ਦੀ ਹਿੰਮਤ ਅਤੇ ਦਲੇਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਗਵਾਹਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗ਼ੈਰ ਨਿਰੰਤਰ ਸੰਘਰਸ਼ ਜਾਰੀ ਰੱਖਿਆ।ਉਨ੍ਹਾਂ ਵਕੀਲਾਂ ਵੱਲੋਂ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਲੜੀ ਕਾਨੂੰਨੀ ਲੜਾਈ ਨੂੰ ਵੀ ਮਹੱਤਵਪੂਰਨ ਕਿਹਾ।ਲੌਂਗੋਵਾਲ ਨੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਤੱਕ ਸਿੱਖ ਕੌਮ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਪੀੜਤਾਂ ਦੇ ਨਾਲ ਖੜੇ ਰਹੇਗੀ।
 

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply