ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ 1984 ਸਿੱਖ ਕਤਲੇਆਮ ਦੇ ਗਵਾਹਾਂ ਤੇ ਵਕੀਲਾਂ ਦੇ ਸਨਮਾਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ 1984 ਵਿੱਚ ਕੀਤਾ ਗਿਆ ਸਿੱਖ ਕਤਲੇਆਮ ਵਕਤ ਦੀ ਕਾਂਗਰਸ ਸਰਕਾਰ ਦੀ ਗਿਣੀ ਮਿਥੀ ਸਾਜ਼ਿਸ਼ ਸੀ ਅਤੇ ਇਸ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ ਸਨ।ਇਸ ਲਈ ਰਾਜੀਵ ਗਾਂਧੀ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 34 ਸਾਲ ਬਾਅਦ ਸੱਜਣ ਕੁਮਾਰ ਤੇ ਦੋ ਹੋਰਾਂ ਨੂੰ ਸਜ਼ਾ ਮਿਲਣ ਨਾਲ ਪੀੜਤਾਂ ਦਾ ਸੰਘਰਸ਼ ਕੁਝ ਸਫਲ ਜ਼ਰੂਰ ਹੋਇਆ ਹੈ ਪਰੰਤੂ ਅਜੇ ਵੀ ਜਗਦੀਸ਼ ਟਾਈਟਲਰ ਵਰਗੇ ਹੋਰ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਬਾਕੀ ਹੈ।ਉਨ੍ਹਾਂ ਕਿਹਾ ਕਿ ਗਵਾਹਾਂ ਨੇ ਆਪਣੀਆਂ ਜਾਨਾਂ ਜੋਖਮ ਵਿਚ ਪਾ ਕੇ ਤਿੰਨ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਵੱਡੀ ਭੂਮਿਕਾ ਨਿਭਾਈ ਹੈ ਜਿਸ ਲਈ ਗਵਾਹਾਂ ਦੀ ਹਿੰਮਤ ਅੱਗੇ ਉਨ੍ਹਾਂ ਦਾ ਸਿਰ ਝੁਕਦਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਗਵਾਹਾਂ ਤੇ ਵਕੀਲਾਂ ਦੇ ਸਨਮਾਨ ਨੂੰ ਸਮੁੱਚੀ ਸਿੱਖ ਕੌਮ ਵੱਲੋਂ ਕੀਤਾ ਗਿਆ ਸਨਮਾਨ ਕਿਹਾ ਅਤੇ 1984 ਦੇ ਪੀੜ੍ਹਤਾਂ ਨਾਲ ਖੜ੍ਹਨ ਦੀ ਵਚਨਬੱਧਤਾ ਦੁਹਰਾਈ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media