Friday, August 28, 2026

ਧਰਮੀ ਫੌਜੀਆਂ ਦੀਆਂ ਮੰਗਾਂ ਸਬ-ਕਮੇਟੀ ਵਿਚਾਰੇਗੀ- ਲੌਂਗੋਵਾਲ

ਅੰਮ੍ਰਿਤਸਰ, 27 ਜਨਵਰੀ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ PUNJ2701201903ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਇੱਕ ਵਫਦ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ।ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਅਨੁਸਾਰ ਧਰਮੀ ਫੌਜੀਆਂ ਨੇ ਆਪਣੀਆਂ ਕੁੱਝ ਮੰਗਾਂ ਬਾਰੇ ਲੌਂਗੋਵਾਲ ਨੂੰ ਜਾਣੂ ਕਰਵਾਇਆ ਹੈ, ਜਿਨ੍ਹਾਂ ’ਤੇ ਵਿਚਾਰ ਕਰਨ ਲਈ ਜਲਦ ਹੀ ਇੱਕ ਸਬ ਕਮੇਟੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਕਮੇਟੀ ਵੱਲੋਂ ਸਮੇਂ-ਸਮੇਂ ਧਰਮੀ ਫੌਜੀਆਂ ਨੂੰ ਸਹਾਇਤਾ ਦਿੱਤੀ ਜਾਂਦੀ ਰਹੀ ਹੈ ਅਤੇ ਇਸ ਤੋਂ ਇਲਾਵਾ ਬਹੁਤ ਸਾਰੇ ਧਰਮੀ ਫੌਜੀਆਂ ਨੂੰ ਸ਼੍ਰੋਮਣੀ ਕਮੇਟੀ ਵਿੱਚ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ।ਇਨ੍ਹਾਂ ਦੇ ਬੱਚਿਆਂ ਨੂੰ ਵੀ ਯੋਗਤਾ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਦਾਰਿਆਂ ਵਿਚ ਸੇਵਾ ’ਤੇ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਲੌਂਗੋਵਾਲ ਵੱਲੋਂ ਬਣਾਈ ਜਾਣ ਵਾਲੀ ਸਬ ਕਮੇਟੀ ਧਰਮੀ ਫੌਜੀਆਂ ਦੀਆਂ ਮੰਗਾਂ ਤੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰੇਗੀ, ਜਿਸ ਮਗਰੋਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply