ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਰਾਸ਼ਟਰੀ ਵੋਟਰ ਦਿਵਸ ਐਸ.ਡੀ.ਐਮ ਦੀਪਕ ਰੁਹੇਲਾ ਦੀ ਅਗੁਵਾਈ ਵਿੱਚ ਮਨਾਇਆ ਗਿਆ।ਜਿਸ ਵਿੱਚ
ਉਹਨਾਂ ਨੇ ਵੋਟ ਦੀ ਮਹੱਤਤਾ ਵਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਹਰ ਨਾਗਰਿਕ ਜਿਸ ਦੀ ਉਮਰ 18 ਸਾਲ ਹੋ ਗਈ ਹੈ, ਨੂੰ ਵੋਟ ਦਾ ਅਧਿਕਾਰ ਹੈ। ਉਹਨਾਂ ਦੱਸਿਆ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਅਤੇ ਡਰ ਦੇ ਆਪਣੀ ਆਜ਼ਾਦ ਮਰਜੀ ਨਾਲ ਕਰਨਾ ਚਾਹੀਦਾ ਹੈ।ਰੁਹੇਲਾ ਨੇ ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਅਤੇ ਇਮਾਨਦਾਰੀ ਨਾਲ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ।ਇਸ ਮੌਕੇ ਸਤਨਾਮ ਸਿੰਘ ਸੀਨੀਅਰ ਸਹਾਇਕ, ਰਾਜਿੰਦਰ ਪਾਲ ਸੀਨੀਅਰ ਸਹਾਇਕ, ਮਨਜੀਤ ਸਿੰਘ ਬਖਸ਼ੀ, ਜਗਤਾਰ ਸਿੰਘ ਅਤੇ ਅਰਵਿੰਦ ਕੁਮਾਰ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media