Tuesday, November 24, 2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸੜਕ ਦੇ ਸੁੰਦਰੀਕਰਨ ਲਈ 34 ਕਰੋੜ ਦਾ ਪ੍ਰਾਜੈਕਟ ਸ਼ੁਰੂ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਪਹਿਲ ਕਰਦੇ ਹੋਏ PUNJ2701201913ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ  ਨਵਜੋਤ ਸਿੰਘ ਸਿੱਧੂ ਵਲੋਂ ਅੱਜ ਖਜ਼ਾਨਾ ਗੇਟ ਤੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਰਸਤੇ ਸੁਲਤਾਨਵਿੰਡ ਚੌਕ ਤੱਕ ਪੈਂਦੇ 3.20 ਕਿਲੋਮੀਟਰ ਲੰਮੇ ਰਸਤੇ ਦੇ ਸੁੰਦਰੀਕਰਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ। ਉਨਾਂ ਦੱਸਿਆ ਕਿ ਪੰਜਾਬ ਹੈਰੀਟੇਜ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਏਸ਼ੀਅਨ ਡਿਵਲਪਮੈਂਟ ਬੈਂਕ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 34 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨਾਲ ਇਸ ਰਸਤੇ ਦਾ ਮੂੰਹ-ਮੁਹਾਂਦਰਾ ਬਦਲਣ ਦਾ ਐਲਾਨ ਕਰਦੇ ਹੋਏ ਸਿੱਧੂ ਨੇ ਦੱਸਿਆ ਕਿ ਇਸ ਰਸਤੇ ਜਿਸ ਤਰਾਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਸੁੰਦਰ ਬਣਾਇਆ ਗਿਆ ਹੈ, ਉਸੇ ਤਰਾਂ ਇਹ ਸਾਰਾ ਰਸਤਾ ਬਣੇਗਾ।ਉਨਾਂ ਦੱਸਿਆ ਕਿ ਇਸ ਰਸਤੇ ਪੈਂਦੀਆਂ ਦੁਕਾਨਾਂ ਤੇ ਮਕਾਨਾਂ ਨੂੰ ਸਰਵਿਸ ਰੋਡ ਦੇ ਕੇ ਮੇਨ ਰੋਡ ਨਾਲ ਉਸਾਰੀ ਗਈ ਕੰਧ ਨੂੰ ਅਜਾਇਬ ਘਰ ਦਾ ਰੂਪ ਦਿੱਤਾ ਜਾਵੇਗਾ, ਜਿਸ ’ਤੇ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਨੂੰ ਪੇਸ਼ ਕੀਤਾ ਜਾਵੇਗਾ।
       ਇਸ ਤੋਂ ਇਲਾਵਾ ਸਾਰੇ ਰਸਤੇ ’ਤੇ ਸੁੰਦਰ ਲੈਂਡਸਕੇਪਿੰਗ, ਲਾਇਟਾਂ, ਸਾਈਕਲ ਟਰੈਕ, ਰੇਹੜੀਆਂ ਲਈ ਵੱਖ ਸਥਾਨ, ਪਾਰਕ, 5 ਜਨਤਕ ਪਖਾਨੇ ਆਦਿ ਬਣਾਏ ਜਾਣਗੇ।ਉਨਾਂ ਦੱਸਿਆ ਕਿ ਇਹ ਸਾਰਾ ਕੰਮ ਜੂਨ 2020 ਤੱਕ ਪੂਰਾ ਕਰ ਲਿਆ ਜਾਵੇਗਾ। ਉਨਾਂ ਇਸ ਤੋਂ ਇਲਾਵਾ ਹਲਕਾ ਦੱਖਣੀ ਦੇ ਸੀਵਰੇਜ ਲਈ 111 ਕਰੋੜ ਰੁਪਏ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀਆਂ ਚਾਰ ਮੁੱਖ ਸੜਕਾਂ ਦੇ ਸੁੰਦਰੀਕਰਨ ਲਈ 34 ਕਰੋੜ ਰੁਪਏ, ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਲਈ 40 ਕਰੋੜ ਰੁਪਏ ਖਰਚਣ ਦਾ ਐਲਾਨ ਵੀ ਕੀਤਾ।ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਸੁਨੀਲ ਦੱਤੀ, ਸੈਰ ਸਪਾਟਾ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਚੀਫ ਮੈਨੇਜਰ ਯੋਗੇਸ਼ ਗੁਪਤਾ, ਏ.ਆਰ ਮਿਸ਼ਰਾ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply