Wednesday, August 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ ਫੈਂਸੀ ਡਰੈਸ ਪ੍ਰਤੀਯੋਗਤਾ ਕਰਵਾਈ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਵਿਦਿਅਕ PUNJ2801201918ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਸ਼ੁਭਮ ਐਨਕਲੇਵ ਅੰਮ੍ਰਿਤਸਰ ਵਿਖੇ ਭਾਰਤ ਦੇ 70ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਇਕ ਫੈਂਸੀ ਡਰੈਸ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਐਡੀ: ਸਕੱਤਰ ਹਰਮਿੰਦਰ ਸਿੰਘ ਅਤੇ ਐਡੀ: ਸਕੱਤਰ ਸੰਤੋਖ ਸਿੰਘ ਸੇਠੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸਮਾਰੋਹ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਇਸ ਦੇ ਨਾਲ ਹੀ ਸਕੂਲ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਕੂਲ ਦੇ ਅਧਿਆਪਕਾਂ ਅਤੇ ਸਟਾਫ ਵਲੋਂ ਪਾਠ ਕ ਕੇ ਬਾਬਾ ਜੀ ਦਾ ਸ਼ੁਕਰਾਨਾ ਕੀਤਾ ਗਿਆ ।
       ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਨੂੰ ਜੀ ਆਇਆਂ ਆਖਿਆ।ਸਾਰੇ ਸਕੂਲ ਨੂੰ ਬੈਨਰਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ।ਪ੍ਰੋਗਰਾਮ ਵਿੱਚ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਕਰੀਬ 60 ਬੱਚਿਆਂ ਨੇ ਭਾਗ ਲਿਆ।ਛੋਟੇ-ਛੋਟੇ ਬੱਚੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਬਹੁਤ ਹੀ ਪਿਆਰੇ ਲੱਗ ਰਹੇ ਸਨ। ਬੱਚਿਆਂ ਨੇ ਗੀਤ, ਨਾਚ, ਕਵਿਤਾਵਾਂ ਅਤੇ ਦੇਸ਼ ਭਗਤੀ ਦੇ ਗੀਤਾਂ ਰਾਹੀ ਆਪਣੀ ਪ੍ਰਤਿਭਾ ਦਾ ਇਜ਼ਹਾਰ ਕੀਤਾ । ਸ਼੍ਰੀਮਤੀ ਅਸਮਿਤਾ ਸਿੰਘ ਅਤੇ ਸ਼੍ਰੀਮਤੀ ਪ੍ਰਭਜੋਤ ਕੌਰ ਡਿਪਟੀ ਡਾਇਰੈਕਟਰ ਮਿਊਜਿਕ ਨੇ ਜੱਜ ਦੀ ਭੁਮਿਕਾ ਨਿਭਾਈ । ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਰਿਟਾ: ਡਾਇਰੈਕਟਰ ਬਾਬਾ ਐਟੋਮਿਕ ਰਿਸਰਚ ਸੈਂਟਰ, ਹਰਮਿੰਦਰ ਸਿੰਘ, ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਬੱਚਿਆਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਉਨਾਂ ਨੂੰ ਪ੍ਰਮਾਤਮਾ ਵੱਲੋਂ ਭੇਜੇ ਹੋਏ ਫਰਿਸ਼ਤੇ ਦੱਸਿਆਂ ਜੋ ਕਿ ਸਭ ਦੇ ਦਿਲਾਂ ਨੂੰ ਮੋਹ ਲੈਂਦੇ ਹਨ।ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਜੀਵਨ ਵਿੱਚ ਉੱਚੀਆਂ ਪੁਲਾਂਘਾਂ ਪੁੱਟਣ ਲਈ ਆਸ਼ੀਰਵਾਦ ਦਿੱਤਾ।ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਮਹਿਮਾਨਾਂ ਅਤੇ ਜੱਜ ਸਾਹਿਬਾਨ ਨੂੰ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਅਤੇੇ ਉਹਨਾਂ ਦੇ ਮਾਤਾ-ਪਿਤਾ ਵੱਡੀ ਗਿਣਤੀ ਵਿੱਚ ਮੌਜੂਦ ਸਨ ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply