Tuesday, November 24, 2026

ਗਣਤੰਤਰ ਦਿਵਸ `ਤੇ ਡਾ. ਮੈਕਸਿਮਾ ਦਾ ਸਨਮਾਨ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ PUNJ2801201919`ਤੇ ਸਮਾਜ ਸੇਵਕ ਤੇ ਸ਼ੂਗਰ ਰੋਗਾਂ ਦੇ ਮਾਹਿਰ ਡਾ. ਮੈਕਸਿਮਾ ਆਨੰਦ ਨੂੰ ਸਨਮਾਨਿਤ ਕੀਤਾ ਗਿਆ।ਜਿਲ੍ਹਾ ਅੰਮ੍ਰਿਤਸਰ ਵਿੱਚ ਦਿਲ ਅਤੇ ਸ਼ੂਗਰ ਰੋਗਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਫਤ ਮੈਡੀਕਲ ਕੈਂਪ ਤੇ ਜਾਗਰੂਕਤਾ ਸੈਮੀਨਾਰ ਕਰਵਾਉਣ ਵਾਲੇ ਸ਼ੂਗਰ ਰੋਗਾਂ ਦੇ ਮਾਹਿਰ ਡਾ. ਮੈਕਸਿਮਾ ਆਨੰਦ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਯਾਦਗਾਰੀ ਚਿੰਨ ਅਤੇ ਸਰਟੀਫਿਕੇਟ ਭੇਂਟ ਸਨਮਾਨਿਤ ਕੀਤਾ ਗਿਆ।ਡਾ. ਮੈਕਸਿਮਾ ਆਨੰਦ ਨੂੰ ਇਸ ਤੋਂ ਪਹਿਲਾਂ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨਿਆ ਜਾ ਚੁੱਕਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵਾ, ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਸੁਨੀਲ ਦਤੀ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਐਮ.ਪੀ ਗੁਰਜੀਤ ਸਿੰਘ ਔਜਲਾ, ਵਿਧਾਇਕ ਤਰਸੇਮ ਸਿੰਘ ਡੀ.ਸੀ ਆਦਿ ਤੋਂ ਇਲਾਵਾ ਜਿਲ੍ਹੇ ਦੇ ਪ੍ਰਮੁੱਖ ਅਧਿਕਾਰੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply