Friday, May 1, 2026

ਕੈਪਟਨ ਸਰਕਾਰ 18 ਫਰਵਰੀ ਨੂੰ ਪੇਸ਼ ਕਰੇਗੀ 2019-20 ਦਾ ਬਜ਼ਟ- ਇਜਲਾਸ 12 ਤੋਂ 21 ਫਰਵਰੀ ਤੱਕ

ਚੰਡੀਗੜ੍ਹ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ Captain Amrinderਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।
ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ।ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜ਼ਟ ਇਜਲਾਸ 12 ਤੋਂ 21 ਫਰਵਰੀ ਤੱਕ ਸੱਦਣ ਦਾ ਫੈਸਲਾ ਕੀਤਾ ਹੈ।
ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਤਹਿਤ 15ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11.00 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2.00 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ।13 ਫਰਵਰੀ ਨੂੰ ਸਵੇਰੇ 10.00 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ।15 ਫਰਵਰੀ ਨੂੰ ਸਵੇਰੇ 10.00 ਵਜੇ ਰਾਜਪਾਲ ਦੇ ਭਾਸ਼ਣ `ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ `ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ 18 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਅਤੇ ਸਾਲ 2017-18 ਲਈ ਨਮਿਤਣ ਲੇਖੇ ਪੇਸ਼ ਹੋਣਗੇ।
ਇਸੇ ਤਰਾਂ 18 ਫਰਵਰੀ ਨੂੰ ਸਾਲ 2018-19 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਅਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ।
ਬੁਲਾਰੇ ਨੇ ਦੱਸਿਆ ਕਿ 20 ਫਰਵਰੀ ਨੂੰ ਬਾਅਦ ਦੁਪਹਿਰ 2.00 ਵਜੇ ਬਜਟ ਅਨੁਮਾਨਾਂ `ਤੇ ਆਮ ਬਹਿਸ ਸ਼ੁਰੂ ਹੋਵੇਗੀ।21 ਫਰਵਰੀ ਨੂੰ ਸਵੇਰੇ 10.00 ਵਜੇ ਗੈਰ-ਸਰਕਾਰੀ ਕੰਮਕਾਜ਼ ਹੋਵੇਗਾ ਜਿਸ ਤੋਂ ਬਾਅਦ ਬਜ਼ਟ ਅਨੁਮਾਨਾਂ ਦੀਆਂ ਮੰਗਾਂ `ਤੇ ਬਹਿਸ ਅਤੇ ਵੋਟਿੰਗ ਹੋਵੇਗੀ।ਇਸ ਤੋਂ ਬਾਅਦ ਸਦਨ ਅਣਮਿਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply