ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਯੂਥ ਅਕਾਲੀ ਦਲ ਬਾਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਾਂਗਰਸੀ ਵਿਧਾਇਕ
ਕੁਲਬੀਰ ਸਿੰਘ ਜ਼ੀਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਦਾਵਰ ਆਗੂਆਂ ਬਾਰੇ ਕੀਤੀ ਗਈ ਗਲਤ ਬਿਆਨਬਾਜ਼ੀ ਦਾ ਸਖਤ ਨੋਟਿਸ ਲੈਦਿਆਂ ਜ਼ੀਰਾ ਨੂੰ ਆਪਣੀ ਔਕਾਤ ’ਚ ਰਹਿਣ ਦੀ ਨਸੀਅਤ ਦਿੱਤੀ ਹੈ।ਉਸ ਵਲੋਂ ਅਕਾਲੀ ਆਗੂਆਂ ਦਾ ਡੋਪ ਟੈਸਟ ਕਰਵਾਉਣ ਦੀ ਦਿੱਤੀ ਚੁਣੌਤੀ ’ਤੇ ਪਲਟਵਾਰ ਕਰਦਿਆਂ ਰਵੀ ਕਾਹਲੋਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਅਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਹਟਾਉਣ ਲਈ ਕਾਂਗਰਸੀ ਅਜਿਹੇ ਸ਼ੋਸ਼ੇ ਕਰਦੇ ਰਹਿੰਦੇ ਹਨ, ਜੇ ਜ਼ੀਰਾ ਵਾਕਿਆ ਹੀ ਸੰਜ਼ੀਦਾ ਹੈ ਤਾਂ ਉਸ ਚਾਹੀਦਾ ਹੈ ਕਿ ਉਹ ਦੂਜਿਆਂ ’ਤੇ ਉੰਗਲ ਉਠਾਉਣ ਤੋ ਪਹਿਲਾਂ ਕਾਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਡੋਪ ਟੈਸਟ ਕਰਵਾਉਣ।ਕਾਹਲੋਂ ਨੇ ਕਾਂਗਰਸੀ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਇਕੱਠੇ ਹੋ ਕੇ ਮੁੱਖ ਮੰਤਰੀ ਕੋਲ ਜਾਣ ਅਤੇ ਉਨਾਂ ਨੂੰ ਉਸ ਸਹੁੰ ਬਾਰੇ ਯਾਦ ਕਰਵਾਉਣ ਜਿਹੜੀ ਉਨਾਂ ਨੇ ਗੁਟਕਾ ਸਾਹਿਬ ਮੁੱਥੇ ਨੂੰ ਲਾ ਕੇ 4 ਹਫਤਿਆਂ ਵਿਚ ਪੰਜਾਬ ਨੂੰ ਨਸ਼ਾਮੁਕਤ ਕਰਨ ਪ੍ਰਤੀ ਵਿਧਾਨ ਸਭਾ ਚੋਣਾਂ ਦੌਰਾਨ ਚੁੱਕੀ ਸੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media