ਭੀਖੀ/ਮਾਨਸਾ, 29 ਜਨਵਰੀ (ਪੰਜਾਬ ਪੋਸਟ – ਕਮਲ ਜ਼ਿਦਲ) – ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ, ਸਮਾਜ ਸੇਵਾ ਦੇ ਕੰਮਾਂ
ਵਿਚ ਮੋਹਰੀ ਭੂਮਿਕਾ ਨਿਭਾਉਣ ਬਦਲੇ ਮਾਨਸਾ ਵਿਜੀਲੈਂਸ ਬਿਊਰੋ ਦੇ ਮੁਲਾਜ਼ਮ ਜਗਦੀਪ ਸਿੰਘ ਚਹਿਲ ਦਾ ਸਨਮਾਨ ਕੀਤਾ ਗਿਆ। ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਡੀ.ਜੀ.ਪੀ ਨੇ ਮੁਲਾਜ਼ਮ ਜਗਦੀਪ ਚਹਿਲ ਦੀ ਹੌਂਸਲਾ ਅਫਜ਼ਾਈ ਕਰਦੇ ਉਸ ਨੂੰ ਡੀ.ਜੀ.ਪੀ ਡਿਸਕ ਦੇ ਕੇ ਸਨਮਾਨਿਤ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਦੇ ਉਕਤ ਪੁਲਿਸ ਮੁਲਾਜ਼ਮ ਵਲੋਂ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਸਮਾਜ ਭਲਾਈ ਦੇ ਕੀਤੇ ਜਾ ਰਹੇ ਕੰਮਾਂ, ਇਮਾਨਦਾਰੀ ਦੇ ਚੱਲਦਿਆਂ ਇਹ ਸਨਮਾਨ ਦਿੱਤਾ ਗਿਆ ਹੈ।
ਸਨਮਾਨਿਤ ਕੀਤੇ ਜਾਣ ਤੋਂ ਬਾਅਦ ਜਗਦੀਪ ਸਿੰਘ ਨੇ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ, ਐਸ.ਐਸ.ਪੀ ਵਿਜੀਲੈਂਸ ਬਠਿੰਡਾ ਰੇਂਜ ਅਸ਼ੋਕ ਬਾਠ, ਡੀ.ਐਸ.ਪੀ ਮਨਜੀਤ ਸਿੰਘ ਮਾਨਸਾ ਅਤੇ ਇੰਸਪੈਕਟਰ ਸਤਪਾਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸੀਨੀਅਰ ਅਫਸਰਾਂ ਦਾ ਉਹ ਬਹੁਤ ਧੰਨਵਾਦੀ ਹੈ ਜਿਨ੍ਹਾਂ ਨੇ ਇੱਕ ਮੇਰੇ ਜਿਹੇ ਨਿਮਾਣੇ ਪੁਲਿਸ ਮੁਲਾਜ਼ਮ ਨੂੰ ਵੱਡਾ ਮਾਣ ਬਖਸ਼ਿਆ ਹੈ।ਇਥੇ ਇਹ ਦੱਸਣਯੋਗ ਹੈ ਕਿ ਸਧਾਰਨ ਕਿਸਾਨ ਪਰਿਵਾਰ ਨਾਲ ਸਬੰਧਿਤ ਉਕਤ ਹੌਲਦਾਰ ਨੇ ਪੋਸਟ ਗਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media