ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਬਜਾਰ ਲੁਹਾਰਾਂ ਸਥਿਤ ਗੁਰਦੁਆਰਾ ਸਤਿਸੰਗ ਸਭਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 15 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਕਰਵਾਏ ਗਏ ਗੁਰਮਤਿ ਸਮਾਗਮ `ਚ ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਨਰਿੰਦਰ ਸਿੰਘ ਛੇਹਰਟਾ ਵਾਲੇ, ਭਾਈ ਗੁਰਦੀਪ ਸਿੰਘ ਲਾਲਾ, ਭਾਈ ਜਤਿੰਦਰ ਸਿੰਘ ਬਿੱਟੂ, ਭਾਈ ਅੰਮ੍ਰਿਤਪਾਲ ਸਿੰਘ, ਬੀਬੀ ਮਨਜੀਤ ਕੋਰ ਚੀਨੂੰ ਭੈਣਜੀ, ਬੀਬੀ ਪਰਮਜੀਤ ਕੌਰ ਪੰਮਾਂ ਭੈਣ ਜੀ ਤੋਂ ਇਲਾਵਾ ਵਿਸ਼ੇਸ਼ ਤੋਰ `ਤੇ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀਆਂ ਹਾਜਰੀਆਂ ਭਰੀਆਂ।
ਬਾਅਦ `ਚ ਭਾਈ ਸਾਹਿਬ ਜੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਿਨਾਂ ਸੀਸ ਤੋਂ ਜੰਗ ਲੜਣ ਵਾਲੇ ਸਿੱਖ ਪੰਥ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ। ਗੁਰਦੁਆਰਾ ਸਤਿਸੰਗ ਸਭਾ ਬਜਾਰ ਲੁਹਾਰਾ ਵਿਖੇ 15 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਪਹੂਵਿੰਡ ਸਾਹਿਬ ਵਿਖੇ ਮਹਾਨ ਜਪ-ਤਪ ਸਮਾਗਮ ਕਰਵਾਏ ਗਏ।ਅੰਮ੍ਰਿਤ ਸੰਚਾਰ ਵਿੱਚ ਬੇਅੰਤ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।ਰਹਿਤ ਭਲਾਈ ਕੇਂਦਰ ਟਰੱਸਟ ਵੱਲੋਂ ਅਿੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਕਕਾਰ ਭੇਟਾ ਦੱਤੇ ਗਏ।ਇਹਨਾਂ ਸਾਰੇ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।ਸੰਗਤਾਂ ਦੀਆਂ ਸੇਵਾਵਾਂ ਲਈ ਭਾਈ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ, ਦਵਿੰਦਰਪਾਲ ਸਿੰਘ ਰਾਜੂ, ਰਣਜੀਤ ਸਿੰਘ ਗੋਲਡੀ ਨੇ ਹਾਜਰੀਆਂ ਭਰੀਆਂ।ਸਾਰੇ ਸਮਾਗਮਾਂ ਦੌਰਾਨ ਅਤੁੱਟ ਲੰਗਰ ਵਰਤਾਏ ਗਏ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media