Tuesday, November 24, 2026

ਡੀ.ਏ.ਵੀ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤਾ ਸਥਾਨ ਪਹਿਲਾ

PUNJ2901201910ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੇ ਅਧੀਨ ਸਾਇੰਸ ਐਜੂਕੇਸ਼ਨ ਸੈਂਟਰ ਨੇ ਐਸ.ਆਰ.ਡੀ.ਏ.ਵੀ ਪਬਲਿਕ ਸਕੂਲ ਦਇਆਨੰਦ ਵਿਹਾਰ ਨਵੀਂ ਦਿੱਲੀ ਵਿਖੇ `ਵਿਗਿਆਨਿਕਾ 2018` ਦਾ ਅਯੋਜਨ ਕੀਤਾ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਦੀ ਨੌਵੀਂ ਜਮਾਤ ਦੀ ਵਿਦਿਆਰਥਣ `ਤਾਨਿਸ਼ਦੀਪ ਧੰਜੂ ਨੇ ਆਲ ਇੰਡੀਆ ਪੱਧਰ `ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇੱਕ ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਜਿੱਤਿਆ।
    ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਕਾਮਯਾਬੀ `ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਅਸ਼ੀਰਵਾਦ ਦਿੱਤਾ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply