ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬਾਲੀਵੁਡ ਫਿਲਮ ਸਟਾਰ ਵਰੁਨ ਧਵਨ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਪਹੁਵਿੰਡ ਸਾਹਿਬ ਭਿੱਖੀਵਿੰਡ ਵਿਖੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਪਹੁੰਚੇ।ਇੰਨ੍ਹਾਂ ਵਿਚ ਟੀ-ਸੀਰੀਜ ਦੇ ਮਾਲਕ ਭੂਸ਼ਨ ਕੁਮਾਰ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਨੇ ਗੁਰੂ ਘਰ ਕੀਰਤਨ ਸਰਵਣ ਕੀਤਾ।ਉਨ੍ਹਾਂ ਨੇ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੀ ਚੜਦੀ ਕਲਾ ਵਾਸਤੇ ਅਰਦਾਸ ਬੇਨਤੀ ਕੀਤੀ।ਗੁਰੂ ਘਰ ਨਤਮਸਤਕ ਹੋਣ ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਅਮਨਦੀਪ ਸਿੰਘ, ਅਮਿਤੇਸ਼ਵਰ ਸਿੰਘ, ਰੋਬਿਨ ਆਦਿ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਗੁਰੂ ਕਾ ਲੰਗਰ ਵੀ ਛਕਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media