ਚੰਡੀਗੜ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਈ.ਓ ਵਿੰਗ ਪੁਲਿਸ ਲਾਈਨ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ
ਮਹਿੰਦਰ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਛਪਾਲ ਸਿੰਘ ਵਾਸੀ ਪਿੰਡ ਲੋਹਾਰਾ, ਲੁਧਿਆਣਾ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਫਰਮ ਖਿਲਾਫ਼ ਦਿੱਤੀ ਦਰਖਾਸਤ `ਤੇ ਕਾਰਵਾਈ ਨਾ ਕਰਨ ਬਦਲੇ ਏ.ਐਸ.ਆਈ ਮਹਿੰਦਰ ਸਿੰਘ ਵਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media