ਚੇਅਰਮੈਨ ਐਨ.ਕੇ ਸਿੰਘ ਦੀ ਅਗਵਾਈ ਵਾਲਾ ਕਮਿਸ਼ਨ ਚਾਰ ਦਿਨਾਂ ਦੌਰੇ `ਤੇ
ਚੰਡੀਗੜ, 30 ਜਨਵਰੀ (ਪੰਜਾਬ ਪੋਸਟ ਬਿਊਰੋ) – 15ਵੇਂ ਵਿੱਤ ਕਮਿਸ਼ਨ ਨੇ ਅੱਜ ਇਥੇ ਤਾਜ ਹੋਟਲ ਵਿੱਚ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ
ਸਥਾਨਕ ਸਰਕਾਰਾਂ (ਯੂ.ਐਲ.ਬੀਜ਼) ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ।
ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾਰੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਉਤੇ ਇਸ ਸਤਾਰਾਂ ਮੈਂਬਰੀ ਕਮਿਸ਼ਨ ਦਾ ਨਿੱਘਾ ਸਵਾਗਤ ਕੀਤਾ।
ਇਹ ਉਚ ਪੱਧਰੀ ਕਮਿਸ਼ਨ ਚੇਅਰਮੈਨ ਐਨ.ਕੇ ਸਿੰਘ ਦੀ ਅਗਵਾਈ ਹੇਠ ਚਾਰ ਦਿਨਾਂ ਦੌਰੇ ਉਤੇ ਪੰਜਾਬ ਆਇਆ ਹੈ।ਕਮਿਸ਼ਨ ਵਿੱਚ ਡਾ. ਅਨੂਪ ਸਿੰਘ (ਮੈਂਬਰ), ਡਾ. ਅਸ਼ੋਕ ਲਹਿਰੀ (ਮੈਂਬਰ), ਡਾ. ਰਮੇਸ਼ ਚੰਦ (ਮੈਂਬਰ), ਅਰਵਿੰਦ ਮਹਿਤਾ (ਸਕੱਤਰ), ਮੁੱਖਮੀਤ ਸਿੰਘ ਭਾਟੀਆ (ਸੰਯੁਕਤ ਸਕੱਤਰ), ਡਾ. ਰਵੀ ਕੋਟਾ (ਸੰਯੁਕਤ ਸਕੱਤਰ), ਐਂਟਨੀ ਸਿਰਿਕ (ਆਰਥਿਕ ਸਲਾਹਕਾਰ), ਮੌਸਮੀ ਚੱਕਰਵਰਤੀ (ਮੀਡੀਆ ਸਲਾਹਕਾਰ), ਭਾਰਤ ਭੂਸ਼ਨ ਗਰਗ (ਡਾਇਰੈਕਟਰ-ਕਮ-ਓ.ਐਸ.ਡੀ ਟੂ ਚੇਅਰਮੈਨ), ਗੋਪਾਲ ਪ੍ਰਸਾਦ (ਡਾਇਰੈਕਟਰ), ਜਸਵਿੰਦਰ ਸਿੰਘ (ਡਾਇਰੈਕਟਰ), ਆਦਿਤੀ ਪਾਠਕ (ਡਿਪਟੀ ਡਾਇਰੈਕਟਰ), ਮਹੇਸ਼ ਕੁਮਾਰ (ਸਹਾਇਕ ਡਾਇਰੈਕਟਰ), ਸੁਨੀਲ ਦੁਬੇ (ਏ.ਐਸ.ਓ), ਅਨੀਕੇਤ (ਜੂਨੀਅਰ ਸਲਾਹਕਾਰ) ਅਤੇ ਆਰ. ਸੁਰੇਸ਼ (ਪੀ.ਏ. ਟੂ ਚੇਅਰਮੈਨ) ਸ਼ਾਮਲ ਹਨ।
ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਪਹਿਲੀ ਮੀਟਿੰਗ ਵਿੱਚ ਦਿਹਾਤੀ ਲੋਕ ਨੁਮਾਇੰਦਿਆਂ ਨੇ ਸੂਬੇ ਦੇ ਪਿੰਡਾਂ ਦੀ ਕਾਇਆ ਕਲਪ ਅਤੇ ਸਮੁੱਚੇ ਵਿਕਾਸ ਲਈ ਕਮਿਸ਼ਨ ਤੋਂ ਵਿੱਤੀ ਇਮਦਾਦ ਮੰਗੀ।ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਜਸਕਿਰਨ ਸਿੰਘ ਅਤੇ ਪੰਚਾਂ-ਸਰਪੰਚਾਂ ਤੋਂ ਇਲਾਵਾ ਬਲਾਕ ਸਮਿਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ ਦੇ ਮੈਂਬਰ ਹਾਜ਼ਰ ਸਨ।
ਦੂਜੀ ਮੀਟਿੰਗ ਵਿਚ ਸ਼ਹਿਰੀ ਇਲਾਕਿਆਂ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਾਏ ਜਾਣ ਦੀ ਲੋੜ `ਤੇ ਜ਼ੋਰ ਦਿੰਦਿਆਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਨੁਮਾਇੰਦਿਆਂ ਨੇ ਸੂਬੇ ਦੇ ਸ਼ਹਿਰਾਂ `ਚ ਆਧੁਨਿਕ ਸਹੂਲਤਾਂ ਮੁਹੱਈਆ ਕਰਾਉਣ ਅਤੇ ਕਈ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਫੰਡ ਮੰਗੇ। ਵਿੱਤ ਕਮਿਸ਼ਨ ਨਾਲ ਇਸ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸਾਦ, ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਤੋਂ ਇਲਾਵਾ ਨਗਰ ਨਿਗਮਾਂ ਦੇ ਮੇਅਰ ਤੇ ਕਮਿਸ਼ਨਰ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਪ੍ਰਧਾਨ ਹਾਜ਼ਰ ਸਨ।
ਇਸ ਤੋਂ ਬਾਅਦ ਕਮਿਸ਼ਨ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਅਮਿਤ ਵਿਜ ਸ਼ਾਮਲ ਹੋਏ।ਕਮਿਸ਼ਨ ਨਾਲ ਇਸ ਬੈਠਕ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਤੇ ਪਾਰਟੀ ਦੇ ਲੀਗਲ ਸੈੱਲ ਦੇ ਪ੍ਰਧਾਨ ਜਸਤੇਜ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ, ਆਲ ਇੰਡੀਆ ਤ੍ਰਿਣਮੂਲ ਕਾਂਗਰਸ, ਪੰਜਾਬ ਦੇ ਕਨਵੀਨਰ ਮਨਜੀਤ ਸਿੰਘ, ਕਾਰਜਕਾਰਨੀ ਕਮੇਟੀ ਦੇ ਮੈਂਬਰ ਰੌਸ਼ਨ ਲਾਲ ਗੋਇਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜ਼ੋਨ ਇੰਚਾਰਜ ਪਾਲ ਸਿੰਘ ਰੱਤੂ ਅਤੇ ਬਸਪਾ ਜ਼ਿਲਾ ਮੁਹਾਲੀ ਦੇ ਪ੍ਰਧਾਨ ਹਰਨੇਕ ਸਿੰਘ, ਸੀਪੀਆਈ ਦੇ ਸਕੱਤਰ ਬੰਤ ਸਿੰਘ ਬਰਾੜ, ਸੀਪੀਆਈ (ਐਮ) ਪੰਜਾਬ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਰਘੂਨਾਥ ਸਿੰਘ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਪ੍ਰਧਾਨ ਸਵਰਨ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਗੁਰਿੰਦਰ ਸਿੰਘ ਵੀ ਹਾਜ਼ਰ ਸਨ।ਇਸ ਦੌਰਾਨ ਪ੍ਰਮੁੱਖ ਸਕਤਰ ਵਿੱਤ ਅਨਿਰੁੱਧ ਤਿਵਾਰੀ ਅਤੇ ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਜਸਪਾਲ ਸਿੰਘ ਵੀ ਮੀਟਿੰਗ ਵਿਚ ਮੌਜੂਦ ਰਹੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media