Wednesday, June 24, 2026

ਮਿੰਨੀ ਸਕੱਤਰੇਤ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਆਜ਼ਾਦੀ ਦੇ ਮਤਵਾਲਿਆਂ ਨੂੰ ਸ਼ਰਧਾਂਜਲੀ

ਬਠਿੰਡਾ, 30 ਜਨਵਰੀ (ਪੰਜਾਬ ਪੋਸਟ –  ਅਵਤਾਰ  ਸਿੰਘ ਕੈਂਥ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ PUNJ3001201914ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਮਿੰਨੀ ਸਕੱਤਰੇਤ ਦੇ ਗਰਾਊਂਡ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪ੍ਰਨੀਤ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਬਬਨਦੀਪ ਸਿੰਘ ਵਾਲੀਆ ਅਤੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਂਟ ਕੀਤੀ।ਪੰਜਾਬ ਪੁਲਿਸ ਦੇ ਕਮਾਂਡਰ ਗਾਰਦ ਨੇ ਹਥਿਆਰਾਂ ਨੂੰ ਨਿਵਾ ਕੇ ਸ਼ਹੀਦਾਂ ਨੂੰ ਸਲਾਮੀ ਵੀ ਦਿੱਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ, ‘‘ਦੇਸ਼ ਕੌਮ ਦੇ ਜਿਨ੍ਹਾਂ ਰਾਖਿਆਂ ਨੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕੀਤਾ, ਉਨ੍ਹਾਂ ਯੋਧਿਆਂ ਨੂੰ ਹਰ ਸਾਲ ਦੀ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਮਲੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।’’ ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਵੱਲੋਂ ਲੜੇ ਗਏ ਘੋਲ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਪ੍ਰਨੀਤ ਨੇ ਗਾਂਧੀ ਜੀ ਦੇ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮਜ਼ਬੂਤ ਰਾਸ਼ਟਰ ਬਣਾਉਣ ਲਈ ਸਾਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚਲਣਾ ਚਾਹੀਦਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply