ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਿੰਦਰਪਾਲ ਸਿੰਘ ਨੂੰ ਪਾਕਿਸਤਾਨ ਪੰਜਾਬ
ਦੇ ਸੰਸਦੀ ਸਕੱਤਰ ਬਣਨ ’ਤੇ ਵਧਾਈ ਦਿੱਤੀ ਹੈ।ਲੌਂਗੋਵਾਲ ਨੇ ਆਖਿਆ ਕਿ ਮਹਿੰਦਰਪਾਲ ਸਿੰਘ ਜੋ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਇਕੋ ਇਕ ਸਿੱਖ ਮੈਂਬਰ ਹਨ ਦੇ ਸੰਸਦੀ ਸਕੱਤਰ ਬਣਨ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼-ਵਿਦੇਸ਼ ਅੰਦਰ ਆਪਣੇ ਮਿਹਨਤ ਅਤੇ ਲਿਆਕਤ ਨਾਲ ਉੱਚ ਅਹੁਦੇ ਹਾਸਲ ਕੀਤੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਜਦੋਂ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾਉਣ ਜਾ ਰਹੀ ਹੈ ਤਾਂ ਇਸ ਮੌਕੇ ਪਾਕਿਸਤਾਨ ਵਿਚ ਇਕ ਸਿੱਖ ਨੂੰ ਸੰਸਦੀ ਸਕੱਤਰ ਦਾ ਮਾਣ ਮਿਲਣਾ ਹੋਰ ਵੀ ਵੱਡੇ ਅਰਥ ਰੱਖਦਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਮਹਿੰਦਰਪਾਲ ਸਿੰਘ 550ਵੇਂ ਪ੍ਰਕਾਸ਼ ਗੁਰਪੁਰਬ ਦੇ ਇਤਿਹਾਸਕ ਮੌਕੇ ’ਤੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਦੋਹਾਂ ਪੰਜਾਬਾਂ ਦੇ ਸਿੱਖਾਂ ਵਿਚ ਇਕ ਪੁੱਲ ਦਾ ਕੰਮ ਕਰਨਗੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media